ਨਵੀਂ ਦਿੱਲੀ/ਜਲੰਧਰ (ਵੈਬ ਡੈਸਕ)— ਰਾਲੋਸਪਾ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਉਪੇਂਦਰ ਕੁਸ਼ਵਾਹਾ ਨੇ ਐੱਨ. ਡੀ. ਏ. ਤੋਂ ਗੁੱਡ ਬਾਏ ਕਰਨ ਦਾ ਮਨ ਬਣਾ ਲਿਆ ਹੈ। ਖਬਰ ਮੁਤਾਬਕ 6 ਦਸੰਬਰ ਨੂੰ ਇਸ ਗੱਲ ਦਾ ਅਧਿਕਾਰਕ ਐਲਾਨ ਕਰਨਗੇ। ਜ਼ਿਕਰਯੋਗ ਹੈ ਕਿ ਕੁਸ਼ਵਾਹਾ ਨੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਪੀ. ਐੱਮ. ਮੋਦੀ ਨਾਲ ਮਿਲਣ ਦੀ ਇੱਛਾ ਪ੍ਰਗਟਾਈ ਸੀ ਪਰ ਉਨ੍ਹਾਂ ਨੂੰ ਇਸ ਮੁਲਾਕਾਤ ਲਈ ਹੁਣ ਤੱਕ ਸਮਾਂ ਨਹੀਂ ਦਿੱਤਾ ਗਿਆ।
ਸੀ.ਬੀ.ਆਈ. ਮਾਮਲੇ 'ਚ ਸੁਣਵਾਈ ਕਰੇਗਾ ਸੁਪਰੀਮ ਕੋਰਟ

ਸੀ.ਬੀ.ਆਈ. ਨਿਦੇਸ਼ਕ ਅਲੋਕ ਵਰਮਾ ਨੂੰ ਛੁੱਟੀ 'ਤੇ ਭੇਜੇ ਜਾਣ ਦੇ ਸਰਕਾਰ ਦੇ ਫੈਸਲੇ ਖਿਲਾਫ ਦਾਇਰ ਵਰਮਾ ਦੀ ਪਟੀਸ਼ਨ 'ਤੇ ਅਗਲੀ ਸੁਣਵਾਈ ਵੀਰਵਾਰ ਨੂੰ ਹੋਵੇਗੀ। ਬੁੱਧਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ 'ਚ ਕੇਂਦਰ ਸਰਕਾਰ ਨੇ ਆਪਣੀ ਬਹਿਸ ਪੂਰੀ ਕਰ ਲਈ ਅਤੇ ਸੀ.ਵੀ.ਸੀ. ਨੇ ਦਲੀਲਾਂ ਰੱਖਣੀਆਂ ਸ਼ੁਰੂ ਕੀਤੀਆਂ, ਜਿਸ ਤੋਂ ਬਾਅਦ ਸੁਣਵਾਈ ਦਾ ਸਮਾਂ ਪੂਰਾ ਹੋ ਗਿਆ ਅਤੇ ਚੀਫ ਜਸਟਿਸ ਦੀ ਤਿੰਨ ਜੱਜਾਂ ਦੀ ਬੈਂਚ ਨੇ ਬਾਕੀ ਸੁਣਵਾਈ ਵੀਰਵਾਰ ਨੂੰ ਸਵੇਰੇ 10.30 ਵਜੇ ਸੁਣਾਉਣ ਦਾ ਸਮੰ ਤੈਅ ਕੀਤਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਵੇਗੀ ਬੈਠਕ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕ ਅਹਿਮ ਬੈਠਕ ਵੀਰਵਾਰ ਨੂੰ ਹੋਵੇਗੀ। ਇਸ ਬੈਠਕ ਦੌਰਾਨ ਪ੍ਰਬੰਧਕ ਕਮੇਟੀ ਨੂੰ ਭੰਗ ਕਰ ਕੇ ਨਵੀਂ ਕਮੇਟੀ ਦੀ ਚੋਣ ਕਰਨ ਬਾਰੇ ਵਿਚਾਰ ਵਟਾਂਦਰਾ ਹੋਵੇਗਾ। ਸੂਤਰ ਦੱਸਦੇ ਹਨ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਆਪਸੀ ਖਿੱਚੋਤਾਣ ਕਾਫੀ ਹੱਦ ਤਕ ਵੱਧ ਚੁੱਕੀ ਹੈ। ਇਸੇ ਸਭ ਨੂੰ ਵੇਖਦੇ ਪ੍ਰਬੰਧਕ ਕਮੇਟੀ ਨੂੰ ਭੰਗ ਕਰ ਕੇ ਨਵੀਂ ਕਮੇਟੀ ਦੀ ਚੋਣ ਕਰਨ ਬਾਰੇ ਬੈਠਕ ’ਚ ਵਿਚਾਰ ਵਟਾਂਦਰਾ ਹੋਵੇਗਾ।
ਪੀ. ਯੂ. ’ਚ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਵਲੋਂ ਦੋ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਦੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਤੇ ਚੰਡੀਗਡ਼੍ਹ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੀ. ਯੂ. ’ਚ 6 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। 2019 ਦੇ ਪੂਰੇ ਵਰ੍ਹੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਿੰਤਨ ਸਬੰਧੀ ਚੱਲਣ ਵਾਲੇ ਵੱਖ-ਵੱਖ ਅਕਾਦਮਿਕ ਪ੍ਰੋਗਰਾਮਾਂ ਤਹਿਤ ਇਹ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਬ੍ਰਿਟਿਸ਼ ਹਾਈ ਕਮਿਸ਼ਨਰ ਕਰਨਗੇ ਪਿੰਡ ਮਹਿਮਾ ਸਿੰਘ ਵਾਲਾ ਦਾ ਦੌਰਾ
ਪਹਿਲੇ ਵਿਸ਼ਵ ਯੁੱਧ ’ਚ ਹਿੱਸਾ ਲੈਣ ਵਾਲੇ ਸਿਪਾਹੀਆਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਬ੍ਰਿਟਿਸ਼ ਹਾਈ ਕਮਿਸ਼ਨਰ ਵਲੋਂ 6 ਦਸੰਬਰ ਨੂੰ ਪਿੰਡ ਮਹਿਮਾ ਸਿੰਘ ਵਾਲਾ ਦਾ ਦੌਰਾ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਯੁੱਧ ’ਚ ਇਸ ਪਿੰਡ ਦੇ 70 ਵਿਅਕਤੀਆਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ’ਚੋਂ 5 ਵਿਅਕਤੀਆਂ ਨੇ ਆਪਣੀਆਂ ਜਾਨਾਂ ਵੀ ਵਾਰ ਦਿੱਤੀਆਂ ਸਨ। ਭਾਰਤ ’ਚ ਬ੍ਰਿਟਿਸ਼ ਹਾਈ ਕਮਿਸ਼ਨਰ ਸ਼੍ਰੀ ਐਂਡਰੀਓ ਆਇਰ ਸਵੇਰੇ 11 ਵਜੇ ਪਿੰਡ ਮਹਿਮਾ ਸਿੰਘ ਵਾਲਾ ਵਿਖੇ ਪਹੁੰਚਣਗੇ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਯਾਦਗਾਰੀ ਪੱਥਰ ਦੀ ਘੁੰਡ ਚੁਕਾਈ ਕਰਨਗੇ।
ਡਾ. ਭੀਮ ਰਾਓ ਅੰਬੇਡਕਰ ਦੀ 63ਵੀਂ ਬਰਸੀ

ਡਾ. ਭੀਮ ਰਾਓ ਅੰਬੇਡਕਰ ਦੀ 63ਵੀਂ ਬਰਸੀ 'ਤੇ 6 ਦਸੰਬਰ ਨੂੰ ਦੁਨੀਆ ਉਨ੍ਹਾਂ ਨੂੰ ਯਾਦ ਕਰੇਗੀ। ਰਾਸ਼ਟਰਪਤੀ ਸੰਸਦ ਭਵਨ ਸਥਿਤ ਉਨ੍ਹਾਂ ਦੀ ਮੂਰਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਮੌਕੇ 'ਤੇ ਉਪ ਰਾਸ਼ਟਰਪਤੀ ਵੇਂਕੈਯਾ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਨੇਤਾ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ।
ਬਾਬਰੀ ਮਸਜਿਦ ਦੀ 26ਵੀਂ ਬਰਸੀ, ਅਯੁੱਧਿਆ 'ਚ ਸੁਰੱਖਿਆ ਦੇ ਭਾਰੀ ਪ੍ਰਬੰਧ

ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿਖੇ ਵਾਦ-ਵਿਵਾਦ ਵਾਲੇ ਬਾਬਰੀ ਮਸਜਿਦ ਢਾਂਚੇ ਨੂੰ ਡੇਗੇ ਜਾਣ ਦੀ 26ਵੀਂ ਬਰਸੀ ਤੋਂ ਇਕ ਦਿਨ ਪਹਿਲਾਂ ਸ਼ਹਿਰ 'ਚ ਸੁਰੱਖਿਆ ਦੇ ਬੇਮਿਸਾਲ ਪ੍ਰਬੰਧ ਕੀਤੇ ਗਏ। ਸਾਰੇ ਜ਼ਿਲੇ 'ਚ ਧਾਰਾ 144 ਲਾਗੂ ਕਰ ਦਿੱਤੀ ਗਈ। 6 ਦਸੰਬਰ 1992 ਨੂੰ ਬਾਬਰੀ ਮਸਜਿਦ ਦੇ ਢਾਂਚੇ ਨੂੰ ਡੇਗ ਦਿੱਤਾ ਗਿਆ ਸੀ।
ਖੇਡ
ਅੱਜ ਹੋਣ ਵਾਲੇ ਮੁਕਾਬਲੇ

ਕ੍ਰਿਕਟ : ਭਾਰਤ ਬਨਾਮ ਆਸਟਰੇਲੀਆ (ਪਹਿਲਾ ਟੈਸਟ, ਪਹਿਲਾ ਦਿਨ)
ਕ੍ਰਿਕਟ : ਪਾਕਿਸਤਾਨ ਬਨਾਮ ਨਿਊਜ਼ੀਲੈਂਡ (ਤੀਜਾ ਟੈਸਟ, ਚੌਥਾ ਦਿਨ)
ਕ੍ਰਿਕਟ : ਰਣਜੀ ਟਰਾਫੀ ਕ੍ਰਿਕਟ ਟੂਰਨਾਮੈਂਟ-2018
ਹਾਕੀ : ਸਪੇਨ ਬਨਾਮ ਨਿਊਜ਼ੀਲੈਂਡ (ਹਾਕੀ ਵਿਸ਼ਵ ਕੱਪ-2018)
ਹਰਸਿਮਰਤ ਬਾਦਲ ਨੇ ਬਿਆਸ 'ਚ ਰੁਕਵਾਈਆਂ ਟਰੇਨਾਂ
NEXT STORY