ਸ੍ਰੀ ਮੁਕਤਸਰ ਸਾਹਿਬ (ਪਵਨ) - ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਪੰਚਕੁਲਾ 'ਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਸਿੰਘ ਸਬੰਧੀ 25 ਅਗਸਤ ਨੂੰ ਦਿੱਤੇ ਜਾਣ ਵਾਲੇ ਫੈਸਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪੁਲਸ ਵਿਭਾਗ ਤੇ ਖੁਫ਼ੀਆਂ ਤੰਤਰ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਜ਼ਿਲਾ ਪੁਲਸ ਮੁਖੀ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਨਾਮ ਚਰਚਾ ਘਰ ਦੇ ਨੇੜੇ ਪੁਲਸ ਫੋਰਸ ਤਾਇਨਾਤ ਕਰਨ ਤੋਂ ਇਲਾਵਾ ਸ਼ਹਿਰ ਦੇ ਮੁੱਖ ਚੌਕਾਂ ਅਤੇ ਸੜਕਾਂ 'ਤੇ ਵੀ ਪੁਲਸ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਹਰ ਇਕ ਹਰਕਤ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਕਿਸੇ ਨੂੰ ਵੀ ਅਮਨ ਕਾਨੂੰਨ ਭੰਗ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਜ਼ਿੰਮੇਵਾਰ ਪ੍ਰੇਮੀਆਂ ਨਾਲ ਵੀ ਮੀਟਿੰਗ ਹੋ ਚੁੱਕੀ ਹੈ ਤੇ ਉਨ੍ਹਾਂ ਪੁਲਸ ਵਿਭਾਗ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਉਧਰ, ਦੂਜੇ ਪਾਸੇ ਬਲਾਕ ਸ੍ਰੀ ਮੁਕਤਸਰ ਸਾਹਿਬ ਅਤੇ ਬਲਾਕ ਚਿਬੜਾਂਵਾਲੀ ਦੀ ਸਾਂਝੀ ਸਪੈਸ਼ਲ ਨਾਮ ਚਰਚਾ ਪੁਲਸ ਵਿਭਾਗ ਦੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਨਾਮ ਚਰਚਾ ਘਰ ਵਿਖੇ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ 'ਚ ਸਾਧ ਸੰਗਤ ਨੇ ਸ਼ਿਰਕਤ ਕੀਤੀ।
ਇਸ ਮੌਕੇ 45 ਮੈਂਬਰ ਪੰਜਾਬ ਹਰਚਰਨ ਸਿੰਘ ਇੰਸਾਂ, ਰਵੀ ਕੁਮਾਰ ਇੰਸਾਂ, ਸੁਖਦੀਪ ਸਿੰਘ ਇੰਸਾਂ ਤੋਂ ਇਲਾਵਾ ਲੋਕਲ ਕਮੇਟੀ ਦੇ ਮੈਂਬਰਾਂ ਮੰਗਤ ਰਾਮ ਇੰਸਾਂ, ਕੁਲਬੀਰ ਸਿੰਘ ਇੰਸਾਂ ਤੇ ਭੁਪਿੰਦਰ ਕੁਮਾਰ ਇੰਸਾਂ ਨੇ ਸਾਧ ਸੰਗਤ ਨੂੰ ਕਿਹਾ ਕਿ ਕੁੱਝ ਮਾਨਵਤਾ ਦੇ ਦੁਸ਼ਮਣ ਸ਼ਰਾਰਤੀ ਅਨਸਰ ਲੋਕ ਭਲਾਈ ਦੇ ਕੰਮਾਂ ਨੂੰ ਰੋਕਣ ਲਈ ਕੋਝੀਆਂ ਚਾਲਾਂ ਚੱਲ ਰਹੇ ਹਨ ਅਤੇ ਝੂਠੀਆਂ ਅਫਵਾਹਾਂ ਫਲਾਈਆਂ ਜਾ ਰਹੀ ਹਨ ਪਰ ਸੰਗਤ ਇਨ੍ਹਾਂ ਝੂਠੀਆਂ ਅਫਵਾਹਾਂ ਵਿਚ ਨਹੀਂ ਆਵੇਗੀ ਅਤੇ ਨਾ ਹੀ ਕਿਸੇ ਵੀ ਕੀਮਤ 'ਤੇ ਅਜਿਹਾ ਕੁਝ ਬਰਦਾਸ਼ਤ ਕਰੇਗੀ ਤੇ ਜੇਕਰ ਲੋੜ ਪਈ ਤਾਂ ਸੰਗਤ ਕੁਰਬਾਨੀ ਦੇਣ ਤੋਂ ਵੀ ਪਿੱਛੇ ਨਹੀਂ ਹਟੇਗੀ। ਉਨ੍ਹਾਂ ਸਮੂਹ ਸੰਗਤ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।
10 ਸਾਲਾਂ 'ਚ ਅਕਾਲੀ ਖਜ਼ਾਨਾ ਖਾਲੀ ਕਰ ਕੇ ਸਰਕਾਰ ਨੂੰ ਦੀਵਾਲੀਆ ਬਣਾ ਗਏ
NEXT STORY