ਮੋਗਾ, (ਆਜ਼ਾਦ)- ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵੇਦਾਂਤ ਨਗਰ ਮੋਗਾ ਨਿਵਾਸੀ ਕੁਲਜੀਤ ਸਿੰਘ ਵੱਲੋਂ ਅਗਵਾ ਕਰ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਦੋਸ਼ੀ ਕੁਲਜੀਤ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਅਮਰੀਕ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਦੀ ਸਾਢੇ 17 ਸਾਲਾ ਲੜਕੀ, ਜੋ 10ਵੀਂ ਕਲਾਸ 'ਚ ਪੜ੍ਹਦੀ ਹੈ, ਨੂੰ ਬੀਤੀ 20 ਫਰਵਰੀ ਨੂੰ ਦੋਸ਼ੀ ਵਿਆਹ ਦਾ ਝਾਂਸਾ ਦੇ ਕੇ ਉਸ ਸਮੇਂ ਲੈ ਗਿਆ, ਜਦ ਉਹ ਕਿਸੇ ਸਮਾਗਮ 'ਚ ਗਈ ਸੀ, ਜਦੋਂ ਉਹ ਘਰ ਨਾ ਆਈ ਤਾਂ ਅਸੀਂ ਉਸ ਦੀ ਬਹੁਤ ਤਲਾਸ਼ ਕੀਤੀ ਪਰ ਕੋਈ ਸੁਰਾਗ ਨਾ ਮਿਲਣ 'ਤੇ ਅਸੀਂ ਪੁਲਸ ਨੂੰ ਸੂਚਿਤ ਕੀਤਾ।
ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਲੜਕੀ ਅਤੇ ਲੜਕੇ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਕੈਪਟਨ ਵਲੋਂ ਸੱਦੀ ਬੈਠਕ ਦਾ ਦੂਲੋ ਸਮੇਤ ਵਿਰੋਧੀ ਧਿਰ ਵਲੋਂ ਬਾਈਕਾਟ
NEXT STORY