ਨਾਭਾ (ਰਾਹੁਲ—ਪੰਜਾਬ 'ਚ ਚਿੱਟੇ ਦੇ ਕਾਰਨ ਹਰ ਰੋਜ਼ ਅਨੇਕਾਂ ਹੀ ਕੀਮਤੀ ਜਾਨਾਂ ਜਾ ਰਹੀਆਂ ਹਨ, ਜਿਸ ਦੇ ਚੱਲਦੇ ਨਾਭਾ ਬਲਾਕ ਦੇ ਪਿੰਡ ਅਲੋਹਰਾ ਕਲਾ 'ਚ 25 ਸਾਲ ਦੇ ਨੌਜਵਾਨ ਜਤੇਂਦਰ ਸਿੰਘ ਚਿੱਟੇ ਦੀ ਓਵਰਡੋਜ਼ ਦੇ ਚੱਲਦੇ ਬੇਹੋਸ਼ ਹੋ ਗਿਆ, ਜਿਸ ਨੂੰ ਨਾਭਾ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਲਿਆਇਆ ਗਿਆ ਹੈ ਪਰ ਸਿਹਤ ਜ਼ਿਆਦਾ ਖਰਾਬ ਹੋਣ ਦੇ ਕਾਰਨ ਨੌਜਵਾਨ ਨੂੰ ਡਾਕਟਰਾਂ ਨੇ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਕਿਸੇ ਨੌਜਵਾਨ ਦੀ ਜਾਨ ਗਈ ਹੋਵੇ, ਆਏ ਦਿਨ ਸੂਬੇ 'ਚ ਅਜਿਹੇ ਕਈ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਪੰਜਾਬ ਸਰਕਾਰ ਵਲੋਂ ਨਸ਼ੇ ਦੇ ਦਰਿਆ ਨੂੰ ਠੱਲ੍ਹ ਪਾਉਣ ਦੇ ਲੱਖ ਯਤਨ ਕੀਤੇ ਜਾ ਰਹੇ ਹਨ ਪਰ ਬਾਵਜੂਦ ਇਸ ਦੇ ਵਾਪਰ ਰਹੀਆਂ ਇਹ ਮੰਦਭਾਗੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹੈ।
ਅੰਮ੍ਰਿਤਸਰ ਜੇਲ 'ਚ ਕੈਦੀ ਦੀ ਮੌਤ, ਪਰਿਵਾਰ ਨੇ ਲਗਾਏ ਗੰਭੀਰ ਦੋਸ਼
NEXT STORY