ਪਟਿਆਲਾ/ਨਾਭਾ (ਰਾਹੁਲ) : ਨਾਭਾ ਬਲਾਕ ਦੇ ਪਿੰਡ ਕਕਰਾਲਾ ਦੇ ਰੇਲਵੇ ਟਰੈਕ 'ਤੇ ਵੱਖ-ਵੱਖ ਦੋ ਥਾਵਾਂ ਤੋਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ। ਫਿਲਹਾਲ ਰੇਲਵੇ ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਨਾਭਾ ਦੀ ਮੋਚਰੀ ਵਿਚ ਰਖਵਾ ਦਿੱਤਾ ਹੈ। ਦੋਵਾਂ ਵਿਅਕਤੀਆਂ ਦੀ ਪਹਿਚਾਣ ਨਹੀਂ ਹੋ ਸਕੀ ਅਤੇ ਨਾ ਹੀ ਇਨ੍ਹਾਂ ਦੀਆਂ ਜੇਬਾਂ ਵਿਚੋਂ ਕਿਸੇ ਤਰ੍ਹਾਂ ਦਾ ਕੋਈ ਪਹਿਚਾਣ ਪੱਤਰ ਨਹੀਂ ਮਿਲਿਆ। ਇਹ ਲਾਸ਼ਾਂ ਰੇਲਵੇ ਟਰੈਕ 'ਤੇ ਕਿਵੇਂ ਆਈਆਂ ਜਾਂ ਇਹ ਵਿਅਕਤੀ ਟਰੇਨ ਵਿਚੋਂ ਡਿੱਗ ਗਏ। ਫਿਲ਼ਹਾਲ ਪੁਲਸ ਜਾਂਚ ਵਿਚ ਜੁੱਟ ਗਈ ਹੈ। ਮ੍ਰਿਤਕਾਂ ਦੀ ਉਮਰ 25 ਸਾਲ ਅਤੇ 50-55 ਸਾਲਾ ਦੇ ਕਰੀਬ ਦੱਸੀ ਜਾ ਰਹੀ ਹੈ।
ਇਸ ਮੌਕੇ ਨਾਭਾ ਰੇਲਵੇ ਪੁਲਸ ਦੇ ਜਾਂਚ ਅਧਿਕਾਰੀ ਗੁਰਵੰਤ ਸਿੰਘ ਨੇ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਸੀ ਕਿ ਰੇਲਵੇ ਟਰੈਕ ਤੇ ਵੱਖ-ਵੱਖ ਜਗ੍ਹਾ ਤੋਂ ਦੋ ਲਾਸ਼ਾਂ ਮਿਲੀਆਂ ਹਨ। ਇਹ ਲਾਸ਼ਾਂ ਕੁਝ ਦੂਰੀ ਤੋਂ ਹੀ ਬਰਾਮਦ ਹੋਈਆਂ ਹਨ। ਜਿਸ ਵਿਚ ਇਕ ਵਿਅਕਤੀ ਦੀ ਲੱਤ ਕੱਟੀ ਹੋਈ ਹੈ ਅਤੇ ਦੂਜਾ ਵਿਅਕਤੀ ਦੀ ਲਾਸ਼ ਵੀ ਬੁਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਦੋਵਾਂ ਵਿਅਕਤੀਆਂ ਕੋਲੋਂ ਕਿਸੇ ਤਰ੍ਹਾਂ ਦਾ ਪਹਿਚਾਣ ਪੱਤਰ ਨਹੀਂ ਮਿਲਿਆ। ਫਿਲਹਾਲ ਅਸੀਂ ਨਾਭੇ ਦੇ ਆਲੇ ਦੁਆਲੇ ਦੇ ਪਿੰਡਾਂ ਅਤੇ ਪੁਲਸ ਚੌਕੀਆਂ ਵਿਚ ਸੂਚਿਤ ਕਰ ਦਿੱਤਾ ਹੈ ਅਤੇ ਬਾਅਦ ਵਿਚ ਹੀ ਪਤਾ ਲੱਗੇਗਾ ਕਿ ਇਹ ਕੌਣ ਲੋਕ ਹਨ।
ਘਰ 'ਤੇ ਇੱਟਾਂ-ਰੋੜੇ ਚਲਾਉਣ ਤੇ ਫਾਇਰਿੰਗ ਕਰਨ ਵਾਲੇ 7 ਵਿਅਕਤੀਆਂ 'ਤੇ ਪਰਚਾ ਦਰਜ
NEXT STORY