ਨਾਭਾ (ਰਾਹੁਲ)—ਨਾਭਾ ਵਿਖੇ ਪਹੁੰਚੇ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਰਜੀਕਲ ਸਟਰਾਈਕ ਤੇ ਬੋਲਦਿਆਂ ਕਿਹਾ ਕਿ ਇਸ ਸੰਕਟ ਦੇ ਮੌਕੇ 'ਤੇ ਸਿਆਸੀ ਬਿਆਨਬਾਜ਼ੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਮਿਲਣਾ ਚਾਹੀਦਾ ਹੈ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਭਾਰਤ ਵੱਲੋਂ ਇਸ ਮਸਲੇ ਨੂੰ ਸੁਲਝਾਉਣ ਤੇ ਭਗਵੰਤ ਮਾਨ ਨੇ ਬੋਲਦਿਆਂ ਕਿਹਾ ਕਿ ਪਾਕਿਸਤਾਨ ਨੇ ਪਹਿਲਾਂ ਵੀ ਕਈ ਵਾਰ ਗੱਲਬਾਤ ਲਈ ਦੋਸਤੀ ਦਾ ਹੱਥ ਵਧਾਉਣ ਦੇ ਵਾਅਦੇ ਕੀਤੇ ਸਨ ਪਰ ਇਸ ਤਰ੍ਹਾਂ ਨਹੀਂ ਚੱਲਣਾ ਅਤੇ ਸਾਡੇ ਜਵਾਨਾਂ ਦਾ ਖ਼ੂਨ ਡੁੱਲ ਰਿਹਾ ਹੈ ਤਾਂ ਹੀ ਭਾਰਤੀ ਫ਼ੌਜਾਂ ਨੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।
ਅੱਗੇ ਬੋਲਦੇ ਹੋਏ ਮਾਨ ਨੇ ਕਿਹਾ ਕਿ 28 ਫਰਵਰੀ ਨੂੰ ਅਧਿਆਪਕਾਂ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਰੱਖੀ ਸੀ। ਉਨ੍ਹਾਂ ਨੇ ਕਿਹਾ ਕਿ ਕਿ ਜੇਕਰ ਅਧਿਆਪਕਾਂ ਨੂੰ ਬਣਦਾ ਹੱਕ ਨਹੀਂ ਮਿਲ ਰਿਹਾ ਅਤੇ ਅਧਿਆਪਕਾਂ ਉੱਪਰ ਪਾਣੀ ਦੀ ਵਾਛੜਾਂ ਅਤੇ ਉਨ੍ਹਾਂ ਨੂੰ ਕੁੱਟਿਆ ਜਾ ਰਿਹਾ ਅਤੇ ਅਧਿਆਪਕ ਬਿਲਕੁਲ ਸੇਫ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਪੇਪਰਾਂ ਦੇ ਸਮੇਂ 'ਚ ਸਭ ਤੋਂ ਵੱਧ ਵਿਦਿਆਰਥੀਆਂ ਦਾ ਨੁਕਸਾਨ ਹੋ ਰਿਹਾ ਅਤੇ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਮੀਟਿੰਗਾਂ ਦਾ ਸਮਾਂ ਦੇ ਕੇ ਕਿਸੇ ਨੂੰ ਨਹੀਂ ਮਿਲ ਰਹੇ ਹਨ।
ਉਨ੍ਹਾਂ ਨੇ ਸਿੱਟ ਤੇ ਬੋਲਦਿਆਂ ਕਿਹਾ ਕਿ ਜਿਹੜੇ-ਜਿਹੜੇ ਅਫ਼ਸਰ ਉਸ 'ਚ ਇਨਵੌਲਵ ਹਨ ਜਿਵੇਂ ਕਿ ਉਮਰਾਨੰਗਲ, ਸੁਮੇਧ ਸੈਣੀ, ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਇਨ੍ਹਾਂ ਸਾਰਿਆਂ ਨੂੰ ਜੇਲ੍ਹਾਂ 'ਚ ਹੋਣਾ ਚਾਹੀਦਾ ਹੈ।
ਭਗਵੰਤ ਮਾਨ ਨੇ ਸੁਖਪਾਲ ਸਿੰਘ ਖਹਿਰਾ ਤੇ ਤੰਜ ਕੱਸਦੇ ਹੋਏ ਕਿਹਾ ਕਿ ਭੁਲੱਥ ਦੇ ਲੋਕਾਂ ਨੇ ਉਨ੍ਹਾਂ ਨੂੰ ਫੇਸਬੁੱਕ ਲਾਈਵ ਹੋਣ ਲਈ ਨਹੀਂ ਸੀ ਚੁਣਿਆ। ਇੱਕ ਪਾਸੇ ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ 'ਚ ਮੁੱਦੇ ਉਠਾਉਣ ਦੀ ਗੱਲ ਕਰ ਰਿਹਾ ਪਰ ਉਹ ਇਕ ਦਿਨ ਵਿਧਾਨ ਸਭਾ 'ਚ ਜਾ ਕੇ ਨਹੀਂ ਵੜਿਆ ਅਤੇ ਦੂਜੇ ਪਾਸੇ ਵਿਧਾਨ ਸਭਾ ਦੀ ਦੇ ਸਪੀਕਰ ਨੇ ਤਿੰਨ ਵਾਰ ਉਨ੍ਹਾਂ ਨੂੰ ਚਿੱਠੀਆਂ ਭੇਜੀਆਂ ਅਤੇ ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਇਹ ਕਹਿ ਕੇ ਪੱਲਾ ਝਾੜ ਲੈਂਦਾ ਹੈ ਕਿ ਮੈਨੂੰ ਕੋਈ ਚਿੱਠੀ ਨਹੀਂ ਮਿਲੀ ਅਤੇ ਸਪੀਕਰ ਨੇ ਹੁਣ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਜਨਤਕ ਐਲਾਨ ਕੀਤਾ ਹੈ ਅਤੇ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਵੱਲੋਂ ਚੋਣ ਨਿਸ਼ਾਨ ਲੈਟਰ ਬਾਕਸ ਰੱਖ ਦਿੱਤਾ ਹੈ।
ਬਡਗਾਮ ਏਅਰ ਕਰੈਸ਼ 'ਚ ਸ਼ਹੀਦ ਹੋਇਆ ਚੰਡੀਗੜ੍ਹ ਦਾ ਜਵਾਨ (ਵੀਡੀਓ)
NEXT STORY