ਨਾਭਾ (ਰਾਹੁਲ)—ਨਾਭਾ ਨਗਰ ਕੌਂਸਲ ਦੇ ਅਧਿਕਾਰੀਆਂ 'ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਿਲੀ ਕਰੋੜਾਂ ਦਾ ਰਕਮ ਦਾ ਘਪਲਾ ਕਰਨ ਦੇ ਦੋਸ਼ ਲੱਗੇ ਹਨ। ਇਸ ਘਪਲੇ ਦਾ ਖੁਲਾਸਾ ਹੋਣ ਤੋਂ ਬਾਅਦ ਨਾਭਾ ਦੇ ਲੋਕਾਂ ਨੇ ਜਿੱਥੇ ਨਗਰ ਕੌਂਸਲ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕੀਤਾ, ਉੱਥੇ ਹੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਸਤੀਫੇ ਦੀ ਮੰਗ ਵੀ ਕੀਤੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਇਸ ਘਪਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਇਸ ਦੇ ਨਾਲ ਹੀ ਚੀਮਾ ਨੇ ਸਰਕਾਰ ਅੱਗੇ ਘਪਲੇ ਦੇ ਦੋਸ਼ੀਆਂ 'ਤੇ ਬਣਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ ਹੈ।
ਰਿਵਾਲਵਰ ਤੇ 4 ਕਾਰਤੂਸਾਂ ਸਣੇ 2 ਨੌਜਵਾਨ ਕਾਬੂ
NEXT STORY