ਨਾਭਾ (ਜੈਨ) : ਇਥੇ ਮੈਕਸੀਮਮ ਸਕਿਓਰਟੀ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਲਾਲ ਸਿੰਘ ਦੀ 28 ਸਾਲਾਂ ਬਾਅਦ ਅੱਜ ਜੇਲ੍ਹ ਵਿਚੋਂ ਰਿਹਾਈ ਹੋ ਗਈ ਹੈ। ਲਾਲ ਸਿੰਘ ਪੁੱਤਰ ਭਾਗ ਸਿੰਘ ਵਾਸੀ ਪਿੰਡ ਅਕਾਲਗੜ੍ਹ ਜ਼ਿਲ੍ਹਾ ਕਪੂਰਥਲਾ ਸਾਲ 1990 ਤੋਂ ਟਾਡਾ ਅਤੇ ਹੋਰ ਗੰਭੀਰ ਮਾਮਲਿਆਂ ਅਧੀਨ ਇਥੇ ਜੇਲ੍ਹ ਵਿਚ ਬੰਦ ਸੀ।
ਇਹ ਵੀ ਪੜ੍ਹੋ : ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਵਿਵਾਦ 'ਤੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ
ਕੁੱਝ ਸਮਾਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਹੁਕਮ ਦਿੱਤਾ ਸੀ ਪਰ ਲਾਲ ਸਿੰਘ ਦੀ ਰਿਹਾਈ ਕੁੱਝ ਪੈਂਡਿੰਗ ਕੇਸਾਂ ਕਾਰਨ ਨਹੀਂ ਹੋ ਸਕੀ ਸੀ। ਪਰ ਅੱਜ ਲਾਲ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਲਾਲ ਸਿੰਘ ਦੀ ਰਿਹਾਈ ਤੋਂ ਬਾਅਦ ਸਿੱਖਾਂ ਅਤੇ ਪੰਥਕ ਸੰਸਥਾਵਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੂਰੀ ਦੁਨੀਆ 'ਚ ਵੱਖਰੀ ਮਾਨਤਾ ਰੱਖਦਾ ਹੈ ਅੰਮ੍ਰਿਤਸਰ ਦਾ ਇਹ ਗੁਰਦੁਆਰਾ, ਚੜ੍ਹਦਾ ਹੈ ਨਾਰੀਅਲ ਦਾ ਪ੍ਰਸ਼ਾਦ
ਫਿਰੋਜ਼ਪੁਰ: ਐੱਸ.ਟੀ.ਐੱਫ. ਵੱਲੋਂ 15 ਕਰੋੜ ਦੀ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
NEXT STORY