ਪਟਿਆਲਾ : ਨਾਭਾ ਜੇਲ ਕਾਂਡ ਵਿਚ ਸ਼ਾਮਲ ਮੁੱਖ ਦੋਸ਼ੀ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ, ਨੀਟਾ ਦਿਓਲ ਅਤੇ ਅੱਤਵਾਦੀ ਹਰਮਿੰਦਰ ਸਿੰਘ ਮਿੰਟਾ ਸਮੇਤ 15 ਦੋਸ਼ੀਆਂ ਨੂੰ ਪਟਿਆਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਸ ਵਲੋਂ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਵੱਖ-ਵੱਖ ਜੇਲਾਂ ਤੋਂ ਲਿਆ ਕੇ ਦੋਸ਼ੀਆਂ ਨੂੰ ਮੁਹੰਮਦ ਗੁਲਜ਼ਾਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 5 ਮਈ ਨੂੰ ਰੱਖੀ ਗਈ ਹੈ।
ਦੱਸ ਦਈਏ ਕਿ ਪਿਛਲੀ ਪੇਸ਼ੀ ਦੌਰਾਨ ਅੰਮ੍ਰਿਤਸਰ ਪੁਲਸ ਵਲੋਂ ਗੈਂਗਸਟਰ ਪਲਵਿੰਦਰ ਸਿੰਘ ਨੂੰ ਪੇਸ਼ ਨਹੀਂ ਕੀਤਾ ਗਿਆ ਸੀ ਪਰ ਇਸ ਪੇਸ਼ੀ 'ਤੇ ਪਲਵਿੰਦਰ ਨੂੰ ਪਟਿਆਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।
ਜੱਦੀ ਪਿੰਡ ਬੰਬੇਲੀ ਵਿਖੇ ਪਹੁੰਚੇ 'ਸੱਜਣ', ਗਿੱਧੇ-ਭੰਗੜੇ ਨਾਲ ਹੋਇਆ ਸੁਆਗਤ (ਵੀਡੀਓ)
NEXT STORY