ਅੰਮ੍ਰਿਤਸਰ (ਦੀਪਕ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧਮਧਾਨ ਸਾਹਿਬ, ਹਰਿਆਣਾ ਤੋਂ ਅਗਲੇ ਪਡ਼ਾਅ ਗੁਰਦੁਆਰਾ ਪਾਤਸ਼ਾਹੀ ਨੌਵੀਂ ਜੀਂਦ ਲਈ ਰਵਾਨਾ ਹੋ ਗਿਆ ਹੈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਮੰਗਪ੍ਰੀਤ ਸਿੰਘ ਨੇ ਇਸ ਮੌਕੇ ਆਈਆਂ ਹੋਈਆਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।
ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਤੋਂ ਨੌਜਵਾਨੀ ਨੂੰ ਪ੍ਰੇਰਣਾ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਪ੍ਰੇਰਨਾ ਕੀਤੀ। ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।
ਅੱਜ ਦੀਪ ਸਿੱਧੂ ਦੀ ਜ਼ਮਾਨਤ ਦੀ ਸੁਣਵਾਈ 'ਤੇ ਕੀ ਹੋਵੇਗਾ ਅਦਾਲਤ ਦਾ ਫ਼ੈਸਲਾ ?
NEXT STORY