ਅੰਮ੍ਰਿਤਸਰ (ਗੁਰਪ੍ਰੀਤ)- ਅਸਾਮ ਤੋਂ ਆਰੰਭ ਹੋਇਆ ਪਵਿੱਤਰ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਪਹੁੰਚਿਆ, ਜਿਥੇ ਖਾਲਸਾ ਪੰਥ ਦੀ ਸ਼ਾਨ ਤੇ ਸੂਰਬੀਰਤਾ ਦੇ ਦਰਸ਼ਨ ਹੋਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਫੁੱਲਾਂ ਦੀ ਵਰਖਾ ਅਤੇ ਗੂੰਜਦੇ ਜੈਕਾਰਿਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਡੇਰਾ ਬਾਬਾ ਨਾਨਕ ਵੱਲ ਰਵਾਨਾ ਹੋਇਆ।


ਇਹ ਵੀ ਪੜ੍ਹੋ- ਵੱਡੀ ਖ਼ਬਰ: ਵਾਰਸ ਪੰਜਾਬ ਦੇ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ, ਭਿਆਨਕ ਅੱਗ 'ਚ ਝੁਲਸੇ
ਇਸ ਪਵਿੱਤਰ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੁਆਰਾ ਬਖ਼ਸ਼ੀ ਗੁਰਬਾਣੀ ਸਾਡੇ ਜੀਵਨ ਲਈ ਮਾਰਗਦਰਸ਼ਕ ਹੈ ਅਤੇ ਸਾਨੂੰ ਇਸਨੂੰ ਅਮਲ ਵਿੱਚ ਲਿਆਉਂਦੇ ਹੋਏ ਜੀਵਨ ਜਾਂਚ ਬਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ 24 ਰਾਜਾਂ ਵਿਚੋਂ ਗੁਜ਼ਰਦੇ ਹੋਏ ਇਹ ਨਗਰ ਕੀਰਤਨ 29 ਨਵੰਬਰ ਦੀ ਰਾਤ ਪੰਜਾਬ ਪਹੁੰਚਿਆ ਅਤੇ ਲੱਖਾਂ ਦੀ ਸੰਗਤ ਨੇ ਸ਼ਰਧਾ ਅਤੇ ਸਤਿਕਾਰ ਨਾਲ ਭਾਗੀਦਾਰੀ ਨਿਭਾਈ।


ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਸ਼ਾ ਤਸਕਰਾਂ ਨੇ ਕੁੱਟ-ਕੁੱਟ ਮਾਰ'ਤਾ ਮੁੰਡਾ
ਧਾਮੀ ਨੇ ਇਹ ਵੀ ਦੱਸਿਆ ਕਿ 350 ਸਾਲਾ ਸ਼ਹੀਦੀ ਗੁਰਪੁਰਬ ਦੇ ਸੰਦਰਭ ਵਿੱਚ ਦਮਦਮਾ ਸਾਹਿਬ ਵਿਖੇ 21 ਨਵੰਬਰ ਤੋਂ 30 ਨਵੰਬਰ ਤੱਕ ਲਗਾਤਾਰ ਅੰਮ੍ਰਿਤ ਸੰਚਾਰ ਸਮਾਗਮ ਹੋਣਗੇ। ਉਨ੍ਹਾਂ ਸਾਰੇ ਸਿਖਾਂ ਨੂੰ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦਾ ਅੰਮ੍ਰਿਤ ਛਕਦਿਆਂ ਗੁਰੂ ਦੇ ਚਰਨਾਂ ਨਾਲ ਹੋਰ ਮਜ਼ਬੂਤੀ ਨਾਲ ਜੁੜਣ।


ਇਹ ਵੀ ਪੜ੍ਹੋ-ਕੰਬ ਜਾਣਾ ਸੀ ਪੰਜਾਬ, ਵਿਦੇਸ਼ੀ ਹਥਿਆਰਾਂ ਸਣੇ KLF ਨਾਲ ਜੁੜੇ ਦੋ ਮੁਲਜ਼ਮ ਗ੍ਰਿਫ਼ਤਾਰ, ਪਹਿਲਾਂ ਵੀ ਕਰ ਚੁੱਕੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 24,00,00,000 ਰੁਪਏ ਦਾ ਵੱਡਾ ਘਪਲਾ! DGGI ਨੇ ਗ੍ਰਿਫ਼ਤਾਰ ਕੀਤੇ 2 'ਵੱਡੇ ਬੰਦੇ'
NEXT STORY