ਸ੍ਰੀ ਮੁਕਤਸਰ ਸਾਹਿਬ (ਰਿਣੀ) - 40 ਮੁਕਤਿਆਂ ਦੀ ਯਾਦ 'ਚ ਲੱਗਣ ਵਾਲੇ ਇਤਿਹਾਸਕ ਜੋੜ ਮੇਲੇ ਮੇਲਾ ਮਾਘੀ ਦੇ ਸਬੰਧ 'ਚ ਅੱਜ ਇਤਿਹਾਸਕ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ 'ਚ ਇਸ ਨਗਰ ਕੀਤਰਨ ਨੂੰ ਆਰੰਭ ਕੀਤਾ। ਇਹ ਨਗਰ ਕੀਰਤਨ ਸ੍ਰੀ ਮੁਕਤਸਰ ਦੇ ਗੁਰਦੁਆਰਾ ਟਿੱਬੀ ਸਾਹਿਬ, ਦਾਤਣਸਰ ਸਾਹਿਬ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਦੀ ਹੁੰਦਾ ਹੋਇਆ ਸ਼ਾਮ ਦੇ ਸਮੇਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ।
ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਜਾਣਕਾਰੀ ਅਨੁਸਾਰ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ-4 ਤੋਂ ਆਰੰਭ ਹੋਏ ਇਸ ਨਗਰ ਕੀਰਤਨ 'ਚ ਨੌਜਵਾਨਾਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਹਨ। ਫੌਜੀ ਬੈਂਡ ਦੀਆਂ ਵੱਜ ਰਹੀਆਂ ਧੁਨਾਂ ਕਾਰਨ ਆਲੇ-ਦੁਆਲੇ ਦਾ ਮਾਹੌਲ ਸੁੰਦਰ ਹੋ ਗਿਆ। ਨਗਰ ਕੀਰਤਨ 'ਚ ਸ਼ਾਮਲ ਸੰਗਤ ਲਈ ਲੋਕਾਂ ਵਲੋਂ ਸ਼ਹਿਰ 'ਚ ਵੱਖ-ਵੱਖ ਤਰ੍ਹਾਂ ਦੇ ਲੰਗਰ ਲਾਏ ਜਾ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਵਲੋਂ 17 ਜਨਵਰੀ ਨੂੰ ਜ਼ਿਲਾ ਸੰਗਰੂਰ 'ਚ ਛੁੱਟੀ ਦਾ ਐਲਾਨ
NEXT STORY