ਨਾਭਾ (ਰਾਹੁਲ) : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਜੀ (ਘੋੜਿਆਂ ਵਾਲਾ) ਸਾਹਿਬ ਤੋਂ ਰਵਾਨਾ ਹੋਇਆ। ਇਸ ਮੌਕੇ ਜਿੱਥੇ ਪਾਲਕੀ ਸਾਹਿਬ ਨੂੰ ਪੂਰੀ ਤਰ੍ਹਾਂ ਸਜਾਇਆ ਗਿਆ, ਉੱਥੇ ਹੀ ਗੱਤਕਾ ਪਾਰਟੀ ਵੱਲੋਂ ਵੀ ਆਪਣੇ ਜੌਹਰ ਵਿਖਾਏ ਗਏ। ਨਗਰ ਕੀਰਤਨ ਦੌਰਾਨ ਸੈਂਕੜਿਆਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ ਅਤੇ ਥਾਂ-ਥਾਂ 'ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।
ਇਹ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ 'ਚੋਂ ਹੁੰਦੇ ਹੋਏ ਸ਼ਾਮ ਨੂੰ ਗੁਰੂਘਰ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਮੁਗਲਾਂ ਨੇ ਪੰਜਾਬ 'ਤੇ ਅੱਤਿਆਚਾਰ ਕੀਤੇ ਸਨ, ਹੁਣ ਉਹ ਹੀ ਸਭ ਕੁੱਝ ਕੇਂਦਰ ਸਰਕਾਰ ਕਰ ਰਹੀ ਹੈ। ਬਡੂੰਗਰ ਨੇ ਕਿਹਾ ਕਿ ਕਿਸਾਨਾਂ ਦਾ ਜੋ ਧਰਨਾ ਦੇਸ਼ ਵਿਆਪੀ ਪੱਧਰ 'ਤੇ ਚੱਲ ਰਿਹਾ ਹੈ, ਉਸ ਨੂੰ ਫੇਲ੍ਹ ਕਰਨ ਲਈ ਮੋਦੀ ਸਰਕਾਰ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲਿਆਂ ਦਾ ਛੇਤੀ ਤੋਂ ਛੇਤੀ ਹੱਲ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਵੀ ਦਿੱਤੀਆਂ।
ਜਲੰਧਰ: ਡੀ.ਸੀ. ਦਫ਼ਤਰ ਦੇ ਬਾਹਰ ਵਿਦਿਆਰਥੀਆਂ ਦਾ ਹੰਗਾਮਾ
NEXT STORY