ਟਾਂਡਾ ਉੜਮੁੜ (ਮੋਮੀ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੱਤੀ ਅਮੀ ਪੁਰ ਹਰਸੀ ਪਿੰਡ ਵਿਖੇ ਸ਼ਰਧਾ ਸਤਿਕਾਰ ਤੇ ਖਾਲਸਾਈ ਸ਼ਾਨੋ ਸ਼ੌਕਤ ਨਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ।
ਇਸ ਮੌਕੇ ਰਾਗੀ, ਢਾਡੀ ਸਿੰਘਾਂ ਤੇ ਸਮੂਹ ਸੰਗਤਾਂ ਵੱਲੋਂ ਪਵਿੱਤਰ ਸ਼ਬਦ ਗੁਰੂਆਂ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣ ਗਾਣ ਕੀਤਾ ਜਾ ਰਿਹਾ ਸੀ ਮਹਾਨ ਨਗਰ ਕੀਰਤਨ ਦਾ ਜਿੱਥੇ ਪਿੰਡ ਦੇ ਵੱਖ-ਵੱਖ ਚੌਂਕਾਂ ਅਤੇ ਪੜਾਵਾਂ ਵਿਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਗਿਆ ਉੱਥੇ ਹੀ ਸੇਵਾਦਾਰਾਂ ਵੱਲੋਂ ਚਾਹ ਪਕੌੜੇ ਫਲ ਫਰੂਟ ਅਤੇ ਮਿਠਾਈਆਂ ਦੇ ਲੰਗਰ ਲਗਾ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ ਗਿਆ। ਵਿਸ਼ਾਲ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਇਆ।
ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ, ਮਦਨ ਸਿੰਘ, ਗੁਰਮਿੰਦਰ ਸਿੰਘ, ਗੁਰਜੀਤ ਸਿੰਘ, ਸ਼ਰਨਜੀਤ ਸਿੰਘ, ਰਵਿੰਦਰਜੀਤ ਸਿੰਘ, ਪ੍ਰਦੀਪ ਪਾਲ ਸਿੰਘ, ਗੁਰਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਕੇਸ਼ਵ ਸਿੰਘ ਸੈਣੀ,ਇੰਦਰਜੀਤ ਸਿੰਘ, ਹਰਵਿੰਦਰ ਸਿੰਘ, ਸੇਵਕ ਸਿੰਘ, ਹਰਜੀਤ ਸਿੰਘ, ਮਾਸਟਰ ਗੁਰਦੀਪ ਸਿੰਘ, ਸਰਪੰਚ ਰਸ਼ਪਾਲ ਸਿੰਘ  ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਪਿੰਡ  ਗਹੋਤ ਰਾਜਪੁਰ ਦੀਆਂ ਸੰਗਤਾਂ ਵੱਲੋਂ ਵੀ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ ਹੋਏ ਮਹਾਨ ਨਗਰ ਕੀਰਤਨ ਆਯੋਜਿਤ ਕੀਤੇ ਗਏ। 
ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਮਹਾਨ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਗਹੋਤ ਤੋਂ ਆਰੰਭ ਹੋ ਕੇ ਪਿੰਡ ਰਾਜਪੁਰ ਸ਼ਾਲਾਪੁਰ ਤੇ ਹੋਰਨਾ ਪੜਾਵਾਂ ਉਪਰੰਤ  ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪਨ ਹੋਇਆ। ਇਸ ਮੌਕੇ ਮੁੱਖ ਸੇਵਾਦਾਰ ਸਤਨਾਮ ਸਿੰਘ , ਪਿੰਦਰਪਾਲ ਸਿੰਘ ,ਸ਼ਿਵਚਰਨ ਸਿੰਘ, ਸਤਿੰਦਰ ਸਿੰਘ, ਮਹਿੰਦਰ ਸਿੰਘ, ਬਲਜੀਤ ਸਿੰਘ ,ਭਜਨ ਸਿੰਘ, ਸਰਪੰਚ ਹਰਪ੍ਰੀਤ ਕੌਰ, ਨੰਬਰਦਾਰ ਅਪਿੰਦਰ ਸਿੰਘ  ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
 
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
NEXT STORY