ਟਾਂਡਾ ਉੜਮੁੜ (ਪੰਡਿਤ) : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਜੌੜਾ ਦੇ ਗੁਰਦੁਆਰਾ ਬਾਬਾ ਕਾਹਨ ਦਾਸ ਜੀ ਤੋਂ ਖਾਲਸਾਈ ਸ਼ਾਨ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਹੈੱਡ ਗ੍ਰੰਥੀ ਭਾਈ ਅਜੀਤ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸ਼ੁਰੂ ਹੋਇਆ। ਨਗਰ ਕੀਰਤਨ ਵਿਚ ਪਿੰਡ ਦੀਆਂ ਸਮੂਹ ਸੰਗਤਾਂ ਨੇ ਹਾਜ਼ਰੀ ਲੁਆਈ ਅਤੇ ਮਿਲਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪਿੰਡ ਦੀ ਪ੍ਰਕਰਮਾ ਦੌਰਾਨ ਵੱਖ ਵੱਖ ਥਾਂਵਾਂ ਤੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਰਾਗੀ ਜੱਥੇ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਇਸੇ ਤਰ੍ਹਾਂ ਪ੍ਰਕਾਸ਼ ਪੁਰਬ ਮੌਕੇ ਪਿੰਡ ਮੀਰਾਪੁਰ ਤੋਂ ਖਾਲਸਾਈ ਸ਼ਾਨੋ ਸ਼ੌਕਤ ਦੇ ਨਾਲ ਸਜਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਏ ਨਗਰ ਕੀਰਤਨ ਦਾ ਪਿੰਡ ਤਲਵੰਡੀ ਡੱਡੀਆਂ, ਬਹਾਦਰਪੁਰ, ਠਾਕਰੀ, ਪ੍ਰੇਮਪੁਰ, ਤਲਵੰਡੀ ਸੱਲਾਂ, ਨੱਥੂਪੁਰ, ਡੁਮਾਣਾ, ਰਾਣੀ ਪਿੰਡ, ਘੋੜੇਸ਼ਾਹ ਅਵਾਨ ਅਤੇ ਬਰਿਆਰ ਵਿਖੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਦੇ ਨਾਲ ਸਵਾਗਤ ਕੀਤਾ।
ਇਸ ਦੌਰਾਨ ਰਾਗੀ ਢਾਡੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਦੇ ਜਾ ਰਹੇ ਸਨ। ਇਸ ਦੇ ਨਾਲ ਹੀ ਗੱਤਕਾ ਅਖਾੜਾ ਦੀ ਟੀਮ ਨੇ ਸਿੱਖ ਮਾਰਸ਼ਲ ਆਰਟ ਗਤਕਾ ਦਾ ਪ੍ਰਦਰਸ਼ਨ ਕੀਤਾ। ਨਗਰ ਕੀਰਤਨ ਵਿਚ ਪ੍ਰਧਾਨ ਗਿਆਨੀ ਲਖਵਿੰਦਰ ਸਿੰਘ, ਸੈਕਟਰੀ ਸੂਬੇਦਾਰ ਗੁਰਮੀਤ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ, ਗੁਰਨਾਮ ਸਿੰਘ, ਦਰਸ਼ਨ ਸਿੰਘ, ਇੰਦਰਜੀਤ ਸਿੰਘ, ਸਰਪੰਚ ਗੁਰਚਰਨ ਸਿੰਘ, ਭੁਪਿੰਦਰ ਸਿੰਘ, ਮਾਸਟਰ ਕਸ਼ਮੀਰ ਸਿੰਘ, ਲਖਵਿੰਦਰ ਸਿੰਘ ਸਪੇਨ, ਗਿਆਨੀ ਬਲਵਿੰਦਰ ਸਿੰਘ, ਬਲਕਾਰ ਸਿੰਘ, ਬਚਨ ਸਿੰਘ, ਪਲਵਿੰਦਰ ਸਿੰਘ, ਪ੍ਰਭਜੀਤ ਸਿੰਘ, ਬਚਨ ਸਿੰਘ, ਰਣਜੀਤ ਸਿੰਘ, ਦਲੀਪ ਸਿੰਘ, ਸਵਰਨ ਸਿੰਘ, ਪ੍ਰਭਜੀਤ ਸਿੰਘ ਆਦਿ ਨੇ ਹਾਜ਼ਰੀ ਲਵਾਈ। ਇਸੇ ਤਰਾਂ ਪਿੰਡ ਮਸੀਤਪਲ ਕੋਟ ਵਿਖੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਭਾਈ ਜਸਵੀਰ ਸਿੰਘ ਮੋਹਲੇਕੇ ਅਤੇ ਭਾਈ ਅਰਮਾਨਦੀਪ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਦੂਸਰੇ ਦਿਨ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਕਰਮਜੀਤ ਸਿੰਘ ਹਰਚੋਂਵਾਲ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਕਾਰਜਕਾਰੀ ਪ੍ਰਧਾਨ ਚੈਚਲ ਸਿੰਘ, ਜੀਤ ਸਿੰਘ, ਗ੍ਰੰਥੀ ਜਸਵਿੰਦਰ ਸਿੰਘ, ਡਾ. ਸਰਬਨ ਸਿੰਘ, ਸਵਰਨ ਸਿੰਘ, ਹਰਬੰਸ ਸਿੰਘ, ਪ੍ਰੇਮ ਪਾਲ ਸਿੰਘ, ਨੰਬਰਦਾਰ ਅਵਤਾਰ ਸਿੰਘ, ਜਸਪ੍ਰੀਤ ਸਿੰਘ ਖਾਲਸਾ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ ਬੱਬੂ, ਸੁਖਨਿੰਦਰ ਸਿੰਘ ਕਲੋਟੀ, ਡਾ. ਉਪਿੰਦਰ ਸਿੰਘ, ਭੁਪਿੰਦਰ ਸਿੰਘ, ਹਰਭਜਨ ਸਿੰਘ, ਸੁਰਿੰਦਰ ਸਿੰਘ, ਮਲਵਿੰਦਰ ਸਿੰਘ, ਪ੍ਰਧਾਨ ਗੁਰਦੇਵ ਸਿੰਘ, ਜਸਵਿੰਦਰ ਸਿੰਘ, ਐਡਵੋਕੇਟ ਹਰਜੋਤ ਕਮਲ ਸਿੰਘ, ਬਿਕਰਮਜੀਤ ਸਿੰਘ ਪਟਵਾਰੀ, ਸਤਵਿੰਦਰ ਸਿੰਘ, ਰਾਜਵੀਰ ਸਿੰਘ ਅਮਰੀਕਾ, ਕਿਰਨਦੀਪ ਸਿੰਘ ਕਨੇਡਾ, ਮਾਸਟਰ ਕੁਲਦੀਪ ਸਿੰਘ, ਦੀਦਾਰ ਸਿੰਘ, ਕਮਲਜੀਤ ਸਿੰਘ, ਬਲਜਿੰਦਰ ਸਿੰਘ, ਨੰਬਰਦਾਰ ਅਜੀਤ ਸਿੰਘ, ਮਨਜੀਤ ਸਿੰਘ ਆਦਿ ਨੇ ਹਾਜ਼ਰੀ ਲਵਾਈ।
ਜਿਸ ਥਾਂ 'ਤੇ ਹੋਇਆ ਸੀ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਕਤਲ, ਮੁੜ ਉੱਥੇ ਹੋ ਗਈ ਵੱਡੀ ਵਾਰਦਾਤ
NEXT STORY