ਭਵਾਨੀਗੜ੍ਹ (ਕਾਂਸਲ)- ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵੱਲੋਂ ਅੱਜ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਲਓ ਜੀ! ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ
ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਹੁੰਦਾ ਹੋਇਆ ਵਾਪਸ ਗੁਰੂ ਘਰ ਆ ਕੇ ਸੰਪੰਨ ਹੋਇਆ। ਇਸ ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂ ਭਰਵਾਂ ਸੁਵਾਗਤ ਕਰਦਿਆਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਤੇ ਵੱਖ ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੁੰਦਿਆਂ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ ਗਈਆਂ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਮੁੱਖ ਸੰਸਦੀ ਪੰਜਾਬ ਸਰਕਾਰ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੰਗਰੂਰ ਸ਼੍ਰੋਮਣੀ ਅਕਾਲੀ ਦਲ ਬਾਦਲ, ਸ਼੍ਰੋਮਣੀ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ ਅਤੇ ਤੇਜਾ ਸਿੰਘ ਕਮਾਲਪੁਰ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਿੱਖ ਕੌਮ ਦੀ ਚੜ੍ਹਦੀ ਕਲ੍ਹਾ ਬਣਾਏ ਰੱਖਣ ਅਤੇ ਗਊ ਗਰੀਬ ਦੀ ਰੱਖਿਆ ਲਈ ਲਾਸਾਨੀ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਸਿੱਖ ਪਰਿਵਾਰਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਬਾਣੀ ਨਾਲ ਜੁੜਨ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਬਨਣ ਦਾ ਸੱਦਾ ਦਿੱਤਾ। ਇਸ ਮੌਕੇ ਨਗਰ ਕੀਰਤਨ ਦੌਰਾਨ ਜੀਵਨ ਸਿੰਘ ਘਰਾਚੋਂ ਢਾਡੀ ਜਥੇ ਅਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਹਰਜਸ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 18 ਤੇ 19 ਅਪ੍ਰੈਲ ਲਈ ਵੱਡੀ ਚਿਤਾਵਨੀ! ਹੁਣ ਤੋਂ ਹੀ ਕਰ ਲਓ ਤਿਆਰੀ
ਇਸ ਮੌਕੇ ਗੁਰੂ ਘਰ ਦੇ ਮੈਨੇਜਰ ਜਗਜੀਤ ਸਿੰਘ ਜੱਗੀ ਸੰਗਤਪੁਰਾ, ਫੱਗੂਵਾਲਾ ਗੁਰੂ ਘਰ ਦੇ ਮੈਨੇਜਰ ਦਵਿੰਦਰ ਸਿੰਘ ਰਾਮਪੁਰਾ, ਰਾਜਿੰਦਰ ਸਿੰਘ ਸੰਗਰੂਰ ਮੈਨੇਜਰ ਗੁਰਦੁਆਰਾ ਨਾਨਕਿਆਣਾ ਸਾਹਿਬ, ਨਰਿੰਦਰ ਸਿੰਘ ਹਾਕੀ ਪ੍ਰਧਾਨ ਨਗਰ ਕੌਂਸਲ, ਗੁਰਵਿੰਦਰ ਸਿੰਘ ਸੱਗੂ ਕੌਂਸਲਰ, ਰਣਜੀਤ ਸਿੰਘ ਤੂਰ, ਰੁਪਿੰਦਰ ਸਿੰਘ ਰੰਧਾਵਾ, ਜਥੇਦਾਰ ਇੰਦਰਜੀਤ ਸਿੰਘ ਤੂਰ, ਹਰਵਿੰਦਰ ਸਿੰਘ ਕਾਕੜਾ, ਗੁਰਵਿੰਦਰ ਸਿੰਘ ਭੜ੍ਹੋ, ਪਰਮਜੀਤ ਸਿੰਘ ਸੰਗਤਪੁਰਾ, ਪ੍ਰਭਜੀਤ ਸਿੰਘ ਲੱਕੀ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਝਟਕਾ, ਖੜੀ ਹੋਈ ਨਵੀਂ ਮੁਸੀਬਤ
NEXT STORY