ਮਾਛੀਵਾੜਾ ਸਾਹਿਬ (ਟੱਕਰ) : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਨੂੰ ਸਮਰਪਿਤ ਲੱਗਦੇ ਜੋੜ ਮੇਲ ਦੀ ਸੰਪੂਰਨਤਾ ’ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਦੀਵਾਨ ਹਾਲ ਵਿਚ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆਂ ਵੱਲੋਂ ਗੁਰੂ ਸਾਹਿਬ ਦੀਆਂ ਵਾਰਾਂ ਅਤੇ ਸਾਖੀਆਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇੱਕ ਵਿਸ਼ਾਲ ਨਗਰ ਕੀਰਤਨ ਪੁਲਸ ਮੁਲਾਜ਼ਮਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇਣ ਉਪਰੰਤ ਆਰੰਭ ਹੋਇਆ।
ਇਹ ਵੀ ਪੜ੍ਹੋ : BSF ਦੀ ਟੀਮ ਨੂੰ ਵੱਡੀ ਸਫ਼ਲਤਾ, 3 ਕਰੋੜ ਦੀ ਹੈਰੋਇਨ ਸਣੇ 3 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਅੱਜ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ, ਜੋ ਗੁਰੂ ਘਰ ਨਤਮਸਤਕ ਹੋਏ। ਐਡਵੋਕੇਟ ਪ੍ਰਧਾਨ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਗਰ ਕੀਰਤਨ ਦੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਫਿਰ ਅਰਦਾਸ ਉਪਰੰਤ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤਾ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਹ ਸ਼ਹੀਦੀ ਪੰਦਰਵਾੜੇ ਦੌਰਾਨ ਹਰ ਸਿੱਖ ਵੱਧ ਤੋਂ ਵੱਧ ਗੁਰਬਾਣੀ ਦਾ ਸਿਮਰਨ ਕਰੇ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਡੇਢ ਮਹੀਨੇ ਮਗਰੋਂ ਮੁੜ ਆਇਆ ਕੋਰੋਨਾ ਕੇਸ, ਸਿਹਤ ਵਿਭਾਗ ਨੇ ਜਾਰੀ ਕੀਤੀ ਹੈ ਐਡਵਾਈਜ਼ਰੀ
ਪ੍ਰਧਾਨ ਧਾਮੀ ਨੇ ਕਿਹਾ ਕਿ ਸੰਗਤ ਸ਼ਹੀਦਾਂ ਦੇ ਸਨਮੁੱਖ ਹੋ ਕੇ ਅਰਦਾਸ ਕਰੇ ਕਿ ਜਿਹੜੀ ਦ੍ਰਿੜਤਾ ਗੁਰੂ ਸਾਹਿਬ ਨੇ ਸਾਡੀ ਵਿਚ ਭਰੀ ਸੀ, ਅਸੀਂ ਉਸ ’ਤੇ ਕਾਇਮ ਰਹੀਏ। ਇਸ ਮੌਕੇ ਹਲਕਾ ਸਮਰਾਲਾ ਦੇ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ, ਸਰਬੰਸ ਸਿੰਘ ਮਾਣਕੀ, ਰਣਜੀਤ ਸਿੰਘ ਮੰਗਲੀ, ਰਘਵੀਰ ਸਿੰਘ ਸਹਾਰਨਮਾਜਰਾ, ਬੀਬੀ ਹਰਜਿੰਦਰ ਕੌਰ ਬਾਜਵਾ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਹਰਜਤਿੰਦਰ ਸਿੰਘ ਬਾਜਵਾ, ਮੈਨੇਜਰ ਗੁਰਬਖ਼ਸ ਸਿੰਘ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਮੈਨੇਜਰ ਸਰਬਦਿਆਲ ਸਿੰਘ ਘਰਿਆਲਾ, ਬਾਬਾ ਮੋਹਣ ਸਿੰਘ ਆਦਿ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲਦੀ ਵਿਆਹ ਕਰਵਾਉਣਾ ਚਾਹੁੰਦਾ ਸੀ ਪ੍ਰੇਮੀ, ਪ੍ਰੇਮਿਕਾ ਨੇ ਕੀਤਾ ਉਹ ਕਾਰਾ, ਜਿਸ ਨੂੰ ਵੇਖ ਪਰਿਵਾਰ ਦੇ ਵੀ ਉੱਡੇ ਹੋਸ਼
NEXT STORY