ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਫ਼ੌਜੀ ਕਾਲੋਨੀ ਮਾਡਲ ਟਾਊਨ ਟਾਂਡਾ ਚਾਰ ਸਾਹਿਬਜ਼ਾਦੇ ਮਾਤਾ ਗੁਜਰੀ ਜੀ ਅਤੇ ਸ਼ਹੀਦ ਸਿੰਘ ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਮਹਾਨ ਅਲੌਕਿਕ ਨਗਰ ਕੀਰਤਨ ਸ਼ਰਧਾ ਸਤਿਕਾਰ ਅਤੇ ਖਾਲਸਾਈ ਸ਼ਾਨੋ-ਸ਼ੌਕਤ ਨਾਲ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਵਿੱਚ ਸਜਾਇਆ ਗਿਆ, ਜਿਸ ਦੌਰਾਨ ਸੀਤ ਲਹਿਰ ਕੜਾਕੇ ਦੀ ਠੰਡ ਅਤੇ ਧੁੰਦ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਲਾਸਾਨੀ ਸ਼ਹਾਦਤਾਂ ਨੂੰ ਸਿਜਦਾ ਕੀਤਾ।

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਰਬੱਤ ਦੇ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਏ ਨਗਰ ਕੀਰਤਨ ਵਿੱਚ ਰਾਗੀ ਸਿੰਘਾ, ਬੀਬੀਆਂ ਦੇ ਜੱਥੇ ਅਤੇ ਨੌਜਵਾਨਾਂ ਨੇ ਸ਼ਬਦ ਕੀਰਤਨ ਅਤੇ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰਦਿਆਂ ਹਾਜ਼ਰੀ ਭਰੀ।

ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਗਤਕਾ ਅਖਾੜਾ ਉੜਮੁੜ ਟਾਂਡਾ ਦੇ ਨਿਹੰਗ ਸਿੰਘਾਂ ਵੱਲੋਂ ਗਤਕੇ ਦੇ ਜੰਗਜੂ ਕਰਤਬਾ ਰਾਹੀ ਸਿੱਖ ਮਾਰਸ਼ਲ ਆਰਟ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਪੜਾਵਾਂ ਵਿੱਚ ਪਹੁੰਚਣ ਅਤੇ ਸਮੂਹ ਸੰਗਤ ਨੇ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ ਅਤੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤ ਦੀ ਸੇਵਾ ਵਾਸਤੇ ਦੁੱਧ ਦੇ ਲੰਗਰ ਲਗਾਏ। ਵਿਸ਼ਾਲ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ।

ਇਸ ਮੌਕੇ ਪ੍ਰਧਾਨ ਸੁਲਤਾਨ ਸੁਲਤਾਨ ਸਿੰਘ, ਹੈਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਹਰਦੀਪ ਸਿੰਘ ਯੂ. ਐੱਸ. ਏ, ਸਤਵੰਤ ਸਿੰਘ ਸੈਣੀ, ਚਰਨਜੀਤ ਸਿੰਘ, ਨਿਸ਼ਾਨ ਸਿੰਘ, ਬਲਵਿੰਦਰ ਸਿੰਘ ,ਪ੍ਰਭਜੋਤ ਸਿੰਘ ਸੈਣੀ, ਸਰਬਜੀਤ ਕੌਰ, ਅਜੀਤ ਕੌਰ, ਮਨਦੀਪ ਕੌਰ, ਮਨਮੀਤ ਕੌਰ, ਅਮਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।



ਇਹ ਵੀ ਪੜ੍ਹੋ : ਧੁੰਦ ਦੇ ਨਾਲ ‘ਸੀਤ ਲਹਿਰ’ ਦਾ ਕਹਿਰ: 400 ਤੋਂ ਪਾਰ AQI ਹੋਇਆ ਦਮ-ਘੋਟੂ, ਜਾਣੋ ਅਗਲੇ ਦਿਨਾਂ ਦਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹੱਡ ਚੀਰਵੀਂ ਠੰਡ ਨੇ ਛੋਟੇ ਬੱਚਿਆਂ ਤੇ ਬਜ਼ੁਰਗਾਂ ਦਾ ਕੀਤਾ ਬੁਰਾ ਹਾਲ, ਧੁੰਦ ਨੇ ਵਾਹਨਾਂ ਦੀ ਰਫ਼ਤਾਰ ’ਤੇ ਲਗਾਈ ਬਰੇਕ
NEXT STORY