ਗੁਰਦਾਸਪੁਰ (ਗੁਰਪ੍ਰੀਤ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਤੋਂ ਸਜਾਏ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦਾ ਪੂਰੇ ਬਟਾਲਾ ਸ਼ਹਿਰ ਵਿੱਚ ਭਰਵਾਂ ਸਵਾਗਤ ਕੀਤਾ ਤੇ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਬਟਾਲਾ ਪੁਲਸ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਜਾਏ ਨਗਰ ਕੀਰਤਨ ਵਿੱਚ ਗਾਰਡ ਆਫ ਆਨਰ ਦੇ ਕੇ ਗੁਰੂ ਘਰ ਦੀਆਂ ਅਸੀਸਾਂ ਲਈਆਂ।
ਇਹ ਵੀ ਪੜ੍ਹੋ- ਪੰਜਾਬ: ਪਿਓ-ਧੀ ਦੀਆਂ ਸੜਕ 'ਤੇ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ, ਉਨ੍ਹਾਂ ਦੀ ਧਰਮਪਤਨੀ ਰਾਜਬੀਰ ਕੌਰ ਕਲਸੀ ਪਰਿਵਾਰ ਸਮੇਤ ਨਗਰ ਕੀਰਤਨ ਵਿੱਚ ਨਤਮਸਤਕ ਹੋਏ ਅਤੇ ਪੰਜ ਪਿਆਰੇ ਸਾਹਿਬਾਨਾਂ ਨੂੰ ਸਿਰੋਪਾਓ ਭੇਂਟ ਕੀਤੇ। ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਜ ਗੁਰਦਾਸਪੁਰ ਦੀ ਧਰਤੀ ਤੋਂ ਸਜਾਏ ਗਏ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ ਚੱਲਣਗੀਆਂ ਸਪੈਸ਼ਲ ਐਕਸਪ੍ਰੈੱਸ ਟ੍ਰੇਨਾਂ, ਇਹ ਹੋਣਗੇ stoppage

ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਬਟਾਲਾ ਤੋਂ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਵਿਖੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਮਾਨਵਤਾ ਦੀ ਖਾਤਰ ਆਪਣਾ ਬਲੀਦਾਨ ਦਿੱਤਾ ਸੀ ਅਤੇ ਉਨ੍ਹਾਂ ਵਲੋਂ ਦਿੱਤੀ ਕੁਰਬਾਨੀ ਅਤੇ ਗੁਰੂ ਜੀ ਦੇ ਵਿਚਾਰ, ਅੱਜ ਵੀ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ ਅਸੀਂ ਵਡਭਾਗੇ ਹਾਂ ਕਿ ਗੁਰੂ ਜੀ ਦੇ ਸ਼ਹੀਦੀ ਸਮਾਗਮ ਮਨਾਏ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਸੰਤ-ਮਹਾਂਪੁਰਸ਼, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਉੱਚ ਸਖ਼ਸੀਅਤਾਂ ਸਮਾਗਮਾਂ ਵਿੱਚ ਪਹੁੰਚ ਕੇ ਨਤਮਸਤਕ ਹੋਣਗੀਆਂ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸਾਬਕਾ ਫੌਜੀ ਵੱਲੋਂ ਕੀਤੀ ਖੁਦਕੁਸ਼ੀ ਮਗਰੋਂ ਲਿਆ ਗਿਆ ਵੱਡਾ ਫੈਸਲਾ
ਸਾਬਕਾ DIG ਭੁੱਲਰ ਦੀ ਨਿਆਇਕ ਹਿਰਾਸਤ 'ਚ ਫਿਰ ਵਾਧਾ, ਜਾਣੋ ਹੁਣ ਕਦੋਂ ਹੋਵੇਗੀ ਸੁਣਵਾਈ
NEXT STORY