ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸ਼ਮੇਸ਼ ਨਗਰ ਟਾਂਡਾ ਤੋਂ ਮਹਾਨ ਨਗਰ ਕੀਰਤਨ ਖਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤ ਵੇਲੇ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਇਹ ਵੀ ਪੜ੍ਹੋ: ਪੁਲਸ ਦੇ ਐਕਸ਼ਨ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਰਿਐਕਸ਼ਨ, ਦਿੱਤਾ ਵੱਡਾ ਬਿਆਨ

ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਏ ਪਾਲਕੀ ਵਿੱਚ ਬੜੇ ਹੀ ਸਤਿਕਾਰ ਨਾਲ ਸੁਸ਼ੋਭਿਤ ਕੀਤੇ ਗਏ ਸਨ। ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਅਤੇ ਗੁਰੂ ਦੀਆਂ ਸੰਗਤਾਂ ਵੱਲੋਂ ਪਵਿੱਤਰ ਬਾਣੀ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਨਗਰ ਕੀਰਤਨ ਵਿੱਚ ਹਾਜ਼ਰੀ ਲਗਵਾਈ ਜਾ ਰਹੀ ਸੀ। ਵਿਸ਼ਾਲ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਚੌਂਕਾਂ ਅਤੇ ਪੜਾਵਾਂ ਵਿੱਚ ਪਹੁੰਚਿਆ, ਜਿੱਥੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਦੇ ਹੋਏ ਮਹਾਨ ਨਗਰ ਕੀਰਤਨ ਦਾ ਸਵਾਗਤ ਕੀਤਾ। ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤ ਦੀ ਸੇਵਾ ਵਾਸਤੇ ਸੇਵਾਦਾਰਾਂ ਵੱਲੋਂ ਚਾਹ ਪਕੌੜੇ ਮਿਠਿਆਈਆਂ ਅਤੇ ਹੋਰ ਲੰਗਰ ਲਗਾ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ ਗਿਆ। ਵਿਸ਼ਾਲ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਇਆ।

ਇਹ ਵੀ ਪੜ੍ਹੋ: ਹਾਈ ਅਲਰਟ 'ਤੇ ਪੰਜਾਬ, ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

ਇਸ ਮੌਕੇ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਵਿਸ਼ਾਲ ਸਮਾਗਮ ਅੱਜ 13 ਅਪ੍ਰੈਲ ਨੂੰ ਕਰਵਾਇਆ ਜਾਵੇਗਾ ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ, ਸਕੱਤਰ ਭਾਈ ਸੁਰਜੀਤ ਸਿੰਘ, ਮਾਸਟਰ ਜਸਵੀਰ ਸਿੰਘ, ਭਾਈ ਮਨਜੀਤ ਸਿੰਘ ਲਾਡੀ, ਦਵਿੰਦਰ ਸਿੰਘ, ਅਰਸ਼ਦੀਪ ਸਿੰਘ, ਹਰਵਿੰਦਰ ਸਿੰਘ, ਗੁਰਦਿਆਲ ਸਿੰਘ, ਦਵਿੰਦਰ ਸਿੰਘ, ਬਚਿੱਤਰ ਸਿੰਘ, ਵਰਿੰਦਰ ਸਿੰਘ, ਸਰਬਜੀਤ ਸਿੰਘ, ਸਤਵਿੰਦਰ ਸਿੰਘ, ਸੋਹਨ ਸਿੰਘ, ਮਨਮੋਹਨ ਸਿੰਘ, ਗੁਰਮੀਤ ਸਿੰਘ ਕੰਗ, ਧੰਨਵੀਰ ਸਿੰਘ, ਕੁਲਵਿੰਦਰ ਸਿੰਘ ਤਖ਼ੀ, ਅਮਰੀਕ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਪਾਲ ਸਿੰਘ ਮਨਜੀਤ ਸਿੰਘ, ਤੇਜਾ ਸਿੰਘ, ਸ਼ਿਵ ਸਿੰਘ, ਅਰਸ਼ਦੀਪ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਨੂੰ ਵੱਡਾ ਝਟਕਾ! ਖੜ੍ਹੀ ਹੋ ਗਈ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਦੇ ਐਕਸ਼ਨ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਰਿਐਕਸ਼ਨ, ਦਿੱਤਾ ਵੱਡਾ ਬਿਆਨ
NEXT STORY