ਅੰਮ੍ਰਿਤਸਰ (ਸਰਬਜੀਤ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਸੰਬੰਧ 'ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਕੱਢਿਆ ਗਿਆ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਇਹ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਪੁਰਾਣੀ ਵਾਲ ਸਿਟੀ ਦੇ ਬਾਰਾਂ ਦਰਵਾਜ਼ਿਆਂ ਰਾਹੀਂ ਪਰਿਕਰਮਾ ਕਰਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਕਾਰ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਪਾਲਕੀ ਸਜਾਈ ਗਈ। ਪਾਲਕੀ ਦੇ ਨਾਲ ਸੰਗਤਾਂ ਦਾ ਭਾਰੀ ਇਕੱਠ ਪੂਰੀ ਸ਼ਰਧਾ ਭਾਵਨਾ 'ਚ ਨਜ਼ਰ ਆਇਆ।
ਇਸ ਮੌਕੇ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਣੇ ਹੋਰ ਪੰਥਕ ਆਗੂ ਅਤੇ ਸੇਵਾਦਾਰ ਵੱਡੀ ਗਿਣਤੀ 'ਚ ਹਾਜ਼ਰ ਸਨ।
BSF ਨੇ 2022-23 ’ਚ ਫੜੀ ਸਭ ਤੋਂ ਵੱਧ 2465 ਕਰੋੜ ਦੀ ਹੈਰੋਇਨ, ਖੇਤਾਂ ’ਚ ਮਿਲੇ 83 ਡਰੋਨ ਬਰਾਮਦ
NEXT STORY