ਸ੍ਰੀ ਸੁਲਤਾਨਪੁਰ ਲੋਧੀ (ਚੰਦਰ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਦੇਸ਼ ਭਰ ਵਿਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆਂ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ।
ਇਸ ਦੌਰਾਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 553ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਪੁਰਾਤਨ ਰਿਵਾਇਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਹਾਜ਼ਰੀ ਭਰੀ। ਗੁਰੂ ਨਾਨਕ ਦੇਵ ਜੀ ਪਵਿੱਤਰ ਵੇਈਂ ਵਿੱਚ ਇਸ਼ਨਾਨ ਕਰਨ ਲਈ ਚੁੱਭੀ ਮਾਰਨ ਤੋਂ ਬਾਅਦ ਜਿਸ ਅਸਥਾਨ ’ਤੇ ਪ੍ਰਗਟ ਹੋਏ ਸਨ, ਉੱਥੇ ਗੁਰਦੁਆਰਾ ਸੰਤ ਘਾਟ ਸਾਹਿਬ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਵੰਨ-ਸਵੰਨੇ ਫੁੱਲਾਂ ਨਾਲ ਸਜਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
ਇਥੇ ਹੀ ਗੁਰੂ ਜੀ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਸੀ। ਇਥੋਂ ਹੀ ਬਾਣੀ ਦੀ ਸ਼ੁਰੂਆਤ ਹੋਈ ਸੀ, ਜਿਸ ਕਰਕੇ ਦੇਸ਼ -ਵਿਦੇਸ਼ ਤੋਂ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣੇ ਆਪ ਨੂੰ ਵਡਭਾਗਾ ਸਮਝ ਰਹੀਆਂ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਪਵਿੱਤਰ ਕਾਲੀ ਵੇਈਂ ਵਿੱਚ ਹਰ ਰੋਜ਼ ਇਸ਼ਨਾਨ ਕਰਕੇ ਭਗਤੀ ਕਰਿਆ ਕਰਦੇ ਸਨ। ਇਥੇ ਹੀ ਕਾਲੀਂ ਵੇਈਂ ਦੇ ਕੰਢੇ ਮੌਜੂਦਾ ਸਮੇਂ ਗੁਰਦੁਆਰਾ ਬੇਰ ਸਾਹਿਬ ਸੁਸ਼ੋਭਿਤ ਹੈ, ਜਿਸ ਕਰਕੇ ਪੁਰਾਤਨ ਰਿਵਾਇਤ ਨਾਲ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ ਵਿੱਚ ਸਕੂਲੀ ਬੱਚੇ ਅਤੇ ਗੱਤਕਾ ਪਾਰਟੀਆਂ ਖਿੱਚ ਦਾ ਕੇਂਦਰ ਬਣੇ ਹੋਏ ਹਨ।
ਇਹ ਵੀ ਪੜ੍ਹੋ : ਪੰਥ ਦੇ ਰੁਕੇ ਕੰਮ ਕਰਨਾ ਮੇਰੀ ਪਹਿਲ, ਇਸ ਲਈ ਚੋਣ ਲੜਨ ਲਈ ਅੱਗੇ ਆਈ: ਬੀਬੀ ਜਗੀਰ ਕੌਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸਰਕਾਰ ਬਣਨ 'ਤੇ ਵੀ ਨਿਰਾਸ਼ਾ ਦੇ ਆਲਮ 'ਚ 'ਆਪ' ਆਗੂ, ਪਾਰਟੀ ਵਾਲੰਟੀਅਰਾਂ 'ਤੇ ਭਾਰੂ ਪਏ ਦਲ-ਬਦਲੂ
NEXT STORY