Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    2:57:34 PM

  • threat to blow up ludhiana court with a bomb

    ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ!...

  • nagar kirtan organized from gurdwara sri ramsar sahib

    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ...

  • risk of swine flu rises in punjab

    ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ...

  • putin on europe

    '...ਤਾਂ ਮੰਨਾਂਗੇ ਰੂਸ ਨਾਲ ਸਿੱਧੀ ਜੰਗ !', ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

PUNJAB News Punjabi(ਪੰਜਾਬ)

ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

  • Edited By Shivani Bassan,
  • Updated: 12 Sep, 2026 02:44 PM
Amritsar
nagar kirtan organized from gurdwara sri ramsar sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਪੁਰਾਤਨ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਇਆ।

PunjabKesari

ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ

ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ । ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬਾਣੀ ਸਿੱਖ ਦੇ ਜੀਵਨ ਦਾ ਅਧਾਰ ਹੈ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰਬਾਣੀ ’ਚ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਪਾਵਨ ਗੁਰਬਾਣੀ ਅਤੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। 

PunjabKesari

ਇਹ ਵੀ ਪੜ੍ਹੋ- RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ

ਨਗਰ ਕੀਰਤਨ ’ਚ ਸ਼ਾਮਲ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਵਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ। ਮਨੁੱਖੀ ਜੀਵਨ ਨੂੰ ਸੁਖਦਾਈ ਬਣਾਉਣ ਲਈ ਗੁਰਬਾਣੀ ਇਕ ਅਹਿਮ ਮਾਰਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਗੁਰਬਾਣੀ ਨਿਤਨੇਮ ਨਾਲ ਜੁੜਨ ਅਤੇ ਅੰਮ੍ਰਿਤਧਾਰੀ ਹੋਣ ਦੀ ਪ੍ਰੇਰਣਾ ਵੀ ਕੀਤੀ।  ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। 

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ, ਅਮਰਜੀਤ ਸਿੰਘ ਭਲਾਈਪੁਰ, ਭਾਈ ਮਨਜੀਤ ਸਿੰਘ, ਅਮਰਜੀਤ ਸਿੰਘ ਬੰਡਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਓਐਸਡੀ ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ,  ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਪ੍ਰੀਤਪਾਲ ਸਿੰਘ, ਤੇਜਿੰਦਰ ਸਿੰਘ ਪੱਡਾ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ,  ਗੁਰਨਾਮ ਸਿੰਘ, ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਅਜ਼ਾਦ ਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸਤਨਾਮ ਸਿੰਘ ਰਿਆੜ, ਮੈਨੇਜਰ ਮੇਜਰ ਸਿੰਘ, ਅਰਦਾਸੀਆ ਭਾਈ ਪ੍ਰੇਮ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਜਤਿੰਦਰਪਾਲ ਸਿੰਘ, ਨਰਿੰਦਰ ਸਿੰਘ, ਰਾਜਿੰਦਰ ਸਿੰਘ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ।

PunjabKesari

ਇਹ ਵੀ ਪੜ੍ਹੋ- ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ ਲਾਏ ਵੱਡੇ ਇਲਜ਼ਾਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ’ਚ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Nagar Kirtan
  • Gurdwara Sri Ramsar Sahib
  • Sachkhand Sri Harmandir Sahib
  • First Parkash Purab
  • ਨਗਰ ਕੀਰਤਨ
  • ਗੁਰਦੁਆਰਾ ਸ੍ਰੀ ਰਾਮਸਰ ਸਾਹਿਬ
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
  • ਪਹਿਲੇ ਪ੍ਰਕਾਸ਼ ਪੁਰਬ

ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ ਸਭ ਤੋਂ ਵੱਧ ਮਰੀਜ਼, ਪੜ੍ਹੋ ਆਪਣੇ ਜ਼ਿਲ੍ਹੇ ਦੀ ਰਿਪੋਰਟ

NEXT STORY

Stories You May Like

  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • nagar kirtan
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 13 ਸਤੰਬਰ ਨੂੰ
  • satish poonia amritsar
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਤੀਰਥ ਨਤਮਸਤਕ ਹੋਏ ਭਾਜਪਾ ਇੰਚਾਰਜ ਸਤੀਸ਼ ਪੂਨੀਆ
  • first parkash purb and the gurpurb celebrations of the fourth guru ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਗੁਰਪੁਰਬ ਸਮਾਗਮਾਂ ਸਬੰਧੀ...
  • sri guru granth sahib ji cm yogi adityanath
    ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ CM ਯੋਗੀ ਆਦਿੱਤਿਆਨਾਥ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • sri harmandir sahib adorned with exotic flowers
    ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • passion for running remains alive even at 72  mohan singh wins two medals
      ਹੌਂਸਲੇ ਨੂੰ ਸਲਾਮ! 72 ਸਾਲ ਦੀ ਉਮਰ 'ਚ ਵੀ ਦੌੜ ਦਾ ਜਜ਼ਬਾ ਕਾਇਮ, ਮੋਹਨ ਸਿੰਘ ਨੇ...
    • accused named in rpg
      ਪੰਜਾਬ; RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
    • asi in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
    • death case
      ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
    • arrested case
      ਸੈਕਟਰ-49 ’ਚ ਗੋਲੀ ਚਲਾਉਣ ਵਾਲੇ ਦੋ ਹਮਲਾਵਰ ਗ੍ਰਿਫ਼ਤਾਰ
    • rapid gunfire at the home of the former sarpanch s brother
      ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ
    • punjabi social media influencer manjit kaur
      ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ
    • horrific accident on the jalandhar amritsar national highway
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
    • congress leader harish rawat resigns party posts
      ਕਾਂਗਰਸ ਆਗੂ ਹਰੀਸ਼ ਰਾਵਤ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਕੀਤਾ...
    • woman married eight months ago ends her life
      ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +