ਬਟਾਲਾ (ਗੁਰਪ੍ਰੀਤ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 539ਵੇਂ ਵਿਆਹ ਪੁਰਬ ਨੂੰ ਸਮਰਪਿਤ ਅੱਜ ਬਟਾਲਾ ਸ਼ਹਿਰ ਗੁਰੂ ਦੀ ਬਾਣੀ ਤੇ ਜੈਕਾਰਿਆਂ ਨਾਲ ਗੂੰਜ ਉੱਠਿਆ। ਵੱਡੀ ਤਾਦਾਦ 'ਚ ਸੰਗਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਬੀਤੀ ਰਾਤ ਸੁਲਤਾਨਪੁਰ ਲੋਧੀ ਤੋਂ ਬਰਾਤ ਦੇ ਰੂਪ 'ਚ ਆਇਆ ਮਹਾਨ ਨਗਰ ਕੀਰਤਨ ਦੇਰ ਰਾਤ ਬਟਾਲਾ ਪਹੁੰਚਿਆ ਸੀ, ਜਿਸ ਦਾ ਸ਼ਹਿਰ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ

ਅੱਜ ਸਵੇਰੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਜੋ ਕਿ ਮਾਤਾ ਸੁਲੱਖਣੀ ਜੀ ਦਾ ਜਨਮ ਅਸਥਾਨ ਹੈ ਅਤੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਨੰਦ ਕਾਰਜ ਹੋਏ ਸਨ, ਤੋਂ ਮਹਾਨ ਨਗਰ ਕੀਰਤਨ ਦੀ ਆਰੰਭਤਾ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਅਰਦਾਸ ਉਪਰੰਤ ਨਗਰ ਕੀਰਤਨ ਰਵਾਨਾ ਹੋਇਆ। ਇਹ ਨਗਰ ਕੀਰਤਨ ਪੂਰਾ ਦਿਨ ਬਟਾਲਾ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਇਹ ਵੀ ਪੜ੍ਹੋ-ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ

ਨਗਰ ਕੀਰਤਨ 'ਚ ਪੰਜਾਬ ਪੁਲਸ ਦੇ ਬੈਂਡ ਅਤੇ ਗੱਤਕਾ ਪਾਰਟੀਆਂ ਵੱਲੋਂ ਆਪਣੇ ਜੌਹਰ ਦਿਖਾਏ ਗਏ। ਇਸ ਮੌਕੇ ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਵੀ ਨਤਮਸਤਕ ਹੋਣ ਪਹੁੰਚੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਇਸ ਪਵਿੱਤਰ ਪੁਰਬ 'ਤੇ ਲੱਖਾਂ ਦੀ ਤਾਦਾਦ 'ਚ ਸੰਗਤ ਦੀ ਆਮਦ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਉਪਦੇਸ਼ਾਂ ਨਾਲ ਹਰ ਸਿੱਖ ਨੂੰ ਜੁੜਨ ਦੀ ਲੋੜ ਹੈ। ਵਿਆਹ ਪੁਰਬ ਨੂੰ ਲੈ ਕੇ ਸੰਗਤ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਬਟਾਲਾ ਦੇ ਵਸਨੀਕਾਂ ਵੱਲੋਂ ਥਾਂ-ਥਾਂ 'ਤੇ ਸੰਗਤ ਦੇ ਸਵਾਗਤ ਲਈ ਲੰਗਰ ਅਤੇ ਛਬੀਲਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ- SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਗੜ੍ਹਸ਼ੰਕਰ 'ਚ ਭਿਆਨਕ ਸੜਕ ਹਾਦਸਾ! ਮੁੰਡੇ ਦੀ ਦਰਦਨਾਕ ਮੌਤ
NEXT STORY