ਅੰਮ੍ਰਿਤਸਰ (ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫ਼ਤਹਿ ਦਿਵਸ, ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ, ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਦਿੱਲੀ ਲਈ ਰਵਾਨਾ ਹੋਇਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਭਰ ਸਕੋਗੇ ਇਟਲੀ-ਕੈਨੇਡਾ ਲਈ ਉਡਾਣ

ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ੁਰੂ ਹੋਏ ਇਸ ਨਗਰ ਕੀਰਤਨ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਮਨਜੀਤ ਸਿੰਘ ਭੋਮਾ, ਬੀਬੀ ਕੌਲਾ ਜੀ ਭਲਾਈ ਕੇਂਦਰ ਵੱਲੋਂ ਭਾਈ ਹਰਿੰਦਰਪਾਲ ਸਿੰਘ, ਬਲਜੀਤ ਸਿੰਘ ਦਾਦੂਵਾਲ, ਗੁਰਚਰਨ ਸਿੰਘ ਗਰੇਵਾਲ, ਹਰਿਮੰਦਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਇਹ ਨਗਰ ਕੀਰਤਨ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਕੱਲ ਦਿੱਲੀ ਪੁੱਜ ਕੇ ਸੰਪੂਰਨ ਹੋਵੇਗਾ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਵੱਡੀ ਵਾਰਦਾਤ, ASI ਨੇ ਪਤਨੀ ਤੇ ਪੁੱਤ ਨੂੰ ਗੋਲ਼ੀਆਂ ਨਾਲ ਭੁੰਨਿਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਦੀਨਾਨਗਰ 'ਚ ਸ਼ੱਕੀ ਹਾਲਤ 'ਚ ਕਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫ਼ੈਲੀ ਸਨਸਨੀ
NEXT STORY