ਲੁਧਿਆਣਾ (ਹਿਤੇਸ਼)– ਨਗਰ ਨਿਗਮ ਦੇ ਜਨਰਲ ਹਾਊਸ ਦਾ ਗਠਨ ਤਾਂ 21 ਜਨਵਰੀ ਨੂੰ ਹੋ ਗਿਆ ਸੀ ਪਰ ਉਸ ਦੀ ਪਹਿਲੀ ਮੀਟਿੰਗ ਦਾ ਆਯੋਜਨ ਹੁਣ ਤੱਕ ਨਹੀਂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਗਠਨ ਦੇ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਤੋਂ ਬਾਅਦ ਨਗਰ ਨਿਗਮ ਦੇ ਜਨਰਲ ਹਾਊਸ ਦੀ ਪਹਿਲੀ ਮੀਟਿੰਗ 28 ਫਰਵਰੀ ਨੂੰ ਹੋ ਸਕਦੀ ਹੈ, ਜਿਸ ਦੇ ਸੰਕੇਤ ਮੇਅਰ ਇੰਦਰਜੀਤ ਕੌਰ ਵਲੋਂ ਪਿਛਲੇ ਦਿਨੀਂ ਕਾਂਗਰਸ ਕੌਂਸਲਰਾਂ ਨਾਲ ਮੁਲਾਕਾਤ ਦੌਰਾਨ ਦਿੱਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - Punjab: ਕਿਸਾਨ ਦੇ Account 'ਚ ਸੀ ਕਰੋੜਾਂ ਰੁਪਏ, ਇਕ ਗਲਤੀ ਨਾਲ ਹੋ ਗਿਆ ਖ਼ਾਲੀ
ਇਸ ਦੀ ਪੁਸ਼ਟੀ ਮੇਅਰ ਨੇ ਇਹ ਕਹਿ ਕੇ ਕੀਤੀ ਹੈ ਕਿ ਨਗਰ ਨਿਗਮ ਦੇ ਜਨਰਲ ਹਾਊਸ ਦੀ ਦੀ ਪਹਿਲੀ ਮੀਟਿੰਗ ਜਲਦ ਬੁਲਾਈ ਜਾ ਰਹੀ ਹੈ, ਜਿਸ ਵਿਚ ਸ਼ਹਿਰ ਦੇ ਵਿਕਾਸ ਲਈ ਫੈਸਲੇ ਕੀਤੇ ਜਾਣਗੇ। ਜਾਣਕਾਰੀ ਦੇ ਮੁਤਾਬਕ ਇਸ ਮੀਟਿੰਗ ਦਾ ਏਜੰਡਾ ਬਣਾਉਣ ਦੇ ਨਿਰਦੇਸ਼ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦਿੱਤੇ ਗਏ ਹਨ, ਕਿਉਂਕਿ ਇਸ ਤੋਂ 72 ਘੰਟੇ ਪਹਿਲਾਂ ਕੌਂਸਲਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ। ਜਨਰਲ ਹਾਊਸ ਦੀ ਮੀਟਿੰਗ ’ਚ ਐੱਫ. ਐਂਡ ਸੀ. ਸੀ. ਦੇ ਗਠਨ ਨੂੰ ਮਨਜ਼ੂਰੀ ਦੇਣ ਦੇ ਨਾਲ ਹੀ ਪਹਿਲੀ ਮੀਟਿੰਗ ’ਚ ਪਾਸ ਕੀਤੇ ਪ੍ਰਸਤਾਵਾਂ ਨੂੰ ਵੀ ਹਰੀ ਝੰਡੀ ਦੇ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਕੋਦਰ ਦੇ ਧਾਰਮਿਕ ਅਸਥਾਨ ਦੀ ਵੀਡੀਓ ਨੇ ਉਡਾਏ ਹੋਸ਼! ਹਰ ਕੋਈ ਰਹਿ ਗਿਆ ਹੱਕਾ-ਬੱਕਾ
NEXT STORY