ਪੱਟੀ/ਭਿੱਖੀਵਿੰਡ, (ਸੌਰਭ, ਸੁਖਚੈਨ, ਅਮਨ)- ਨਗਰ ਪੰਚਾਇਤ ਭਿੱਖੀਵਿੰਡ ਦੇ ਪੁਰਾਣੇ ਮੁਲਾਜ਼ਮਾਂ ਵੱਲੋਂ ਆਪਣੀ ਡਿਊਟੀ ਦੀ ਬਹਾਲੀ ਲਈ ਚੌਥੇ ਦਿਨ ਛੁੱਟੀ ਹੋਣ ਦੇ ਬਾਵਜੂਦ ਨਗਰ ਪੰਚਾਇਤ ਦਫਤਰ ਭਿੱਖੀਵਿੰਡ ਅੱਗੇ ਧਰਨਾ ਦੇ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ (ਏਟਕ) ਦੇ ਸਰਕਲ ਤਰਨਤਾਰਨ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ ਨੇ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਡਾਇਰੈਕਟਰ, ਕਾਰਜਸਾਧਕ ਅਫਸਰ ਭਿੱਖੀਵਿੰਡ ਤੇ ਨਗਰ ਪੰਚਾਇਤ ਕਮੇਟੀ ਪ੍ਰਧਾਨ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਸੰਘਰਸ਼ ਕਰ ਰਹੇ ਪੁਰਾਣੇ ਮੁਲਾਜ਼ਮਾਂ ਨੂੰ ਰੱਖਣਾ ਸਰਕਾਰ ਦਾ ਮੁੱਢਲਾ ਫਰਜ਼ ਹੈ ਕਿਉਂਕਿ ਕਮੇਟੀ ਵੱਲੋਂ ਤਿੰਨ ਪੁਰਾਣੇ ਮੁਲਾਜ਼ਮਾਂ ਨੂੰ ਰੈਗੂਲਰ ਰੱਖਿਆ ਗਿਆ ਹੈ, ਜਦੋਂ ਕਿ ਬਾਕੀ ਮੁਲਾਜ਼ਮਾਂ ਨਾਲ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ, ਜੋ ਕਿ ਮੁਲਾਜ਼ਮਾਂ ਨਾਲ ਧੱਕਾ ਹੈ।
ਇਸ ਸਮੇਂ ਸਫਾਈ ਸੇਵਕ ਯੂਨੀਅਨ ਦੇ ਸੂਬਾ ਵਾਈਸ ਪ੍ਰਧਾਨ ਰਮੇਸ਼ ਕੁਮਾਰ ਸ਼ੇਰਗਿੱਲ ਨੇ ਸੰਘਰਸ਼ ਵਿਚ ਸਾਥ ਦੇ ਰਹੀਆਂ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੰਨਾ ਚਿਰ ਪੁਰਾਣੇ ਮੁਲਾਜ਼ਮਾਂ ਨੂੰ ਬਹਾਲ ਨਹੀਂ ਕੀਤਾ ਜਾਂਦਾ, ਓਨੀ ਦੇਰ ਸੰਘਰਸ਼ ਜਾਰੀ ਰਹੇਗਾ। ਧਰਨੇ ਦੌਰਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਬਲਾਕ ਪ੍ਰਧਾਨ ਨਿਰਮਲ ਸਿੰਘ, ਸੰਦੀਪ ਸਿੰਘ ਦਾਊਦਪੁਰਾ, ਸ਼ੁਬੇਗ ਸਿੰਘ, ਸ਼ਾਂਤੀ ਪ੍ਰਸਾਦ, ਪੀ. ਡਬਲਿਊ. ਈ. ਮੁਲਾਜ਼ਮ ਨਵਰੰਗ ਸਿੰਘ ਤੋਂ ਇਲਾਵਾ ਸਫਾਈ ਯੂਨੀਅਨ ਭਿੱਖੀਵਿੰਡ ਪ੍ਰਧਾਨ ਲਾਟੀ ਸਿੰਘ, ਉਪ ਪ੍ਰਧਾਨ ਅਵਤਾਰ ਸਿੰਘ, ਜਨਰਲ ਸਕੱਤਰ ਸਤਨਾਮ ਕੌਰ, ਰਾਜੇਸ਼ ਕੁਮਾਰ, ਦਵਿੰਦਰ ਸਿੰਘ, ਦੀਪਕ ਕੁਮਾਰ, ਸਤਪਾਲ ਸਿੰਘ, ਕੋਮਲ ਰਾਣੀ, ਅਨੀਤਾ ਧਵਨ, ਊਧਮ ਸਿੰਘ, ਜੀਤੋ, ਹਰਦੀਪ ਸਿੰਘ, ਅਵਤਾਰ ਸਿੰਘ, ਜਸਬੀਰ ਕੌਰ, ਦਲਜੀਤ ਕੁਮਾਰ ਸਾਥੀ ਖਾਲੜਾ, ਮਾਤਾ ਕੰਨਤੀ, ਬਲਵਿੰਦਰ ਸਿੰਘ, ਬਿੰਦਰ ਸਿੰਘ, ਗੁਰਦੀਪ ਸਿੰਘ, ਗੱਬਰ ਸਿੰਘ ਤੇ ਕੁਲਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਪੁਰਾਣੇ ਮੁਲਾਜ਼ਮ ਹਾਜ਼ਰ ਸਨ।
ਕੀ ਕਹਿੰਦੇ ਹਨ ਡਿਪਟੀ ਡਾਇਰੈਕਟਰ ਅੰਮ੍ਰਿਤਸਰ
ਨਗਰ ਪੰਚਾਇਤ ਭਿੱਖੀਵਿੰਡ ਦੇ ਸੰਘਰਸ਼ ਕਰ ਰਹੇ ਪੁਰਾਣੇ ਮੁਲਾਜ਼ਮਾਂ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਡਿਪਟੀ ਡਾਇਰੈਕਟਰ ਅੰਮ੍ਰਿਤਸਰ ਸੌਰਵ ਅਰੋੜਾ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਭਿੱਖੀਵਿੰਡ ਦੇ ਕਾਰਜਸਾਧਕ ਅਫਸਰ ਤੋਂ ਰਿਪੋਰਟ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਮੁਲਾਜ਼ਮਾਂ ਨਾਲ ਇਨਸਾਫ ਹੋ ਸਕੇ।
ਨੇਤਰਹੀਣ ਦੀ ਇੰਟਰਵਿਊ ਨਾ ਲੈਣ 'ਤੇ ਹਾਈ ਕੋਰਟ ਨੇ ਪਾਈ ਝਾੜ
NEXT STORY