ਲੋਹੀਆਂ ਖ਼ਾਸ (ਵੈੱਬ ਡੈਸਕ)- ਨਗਰ ਪੰਚਾਇਤ ਲੋਹੀਆਂ ਖ਼ਾਸ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਦੀ ਗਿਣਤੀ ਅੱਜ ਮੁਕੰਮਲ ਹੋ ਗਈ ਹਨ। ਵੋਟਾਂ ਦੀ ਗਿਣਤੀ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਨਤੀਜਿਆਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਇਥੇ ਸੱਤਾਧਾਰੀ ਪਾਰਟੀ ਨੇ 9 ਸੀਟਾਂ ਜਿੱਤੀਆਂ ਹਨ ਜਦਕਿ ਕਾਂਗਰਸ ਨੇ 4 ਸੀਟਾਂ 'ਤੇ ਕਬਜ਼ਾ ਕੀਤਾ ਹੈ।
ਇਹ ਵੀ ਪੜ੍ਹੋ: ਫਿਲੌਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, 3 ਸੀਟਾਂ 'ਤੇ ਕਾਂਗਰਸ ਤੇ ਦੋ 'ਤੇ ਬਸਪਾ ਰਹੀ ਜੇਤੂ
ਚੋਣ ਮੈਦਾਨ ਵਿਚ ਕੁੱਲ੍ਹ 47 ਉਮੀਦਵਾਰ ਉਤਰੇ ਸਨ, ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਜਨਤਾ ਨੇ ਕਰ ਦਿੱਤਾ ਹੈ। 13 ਕੌਂਸਲਰ ਜਿੱਤ ਦਾ ਝੰਡਾ ਬੁਲੰਦ ਕਰਕੇ ਲੋਹੀਆਂ ਦੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਦੇਣਗੇ। ਵੋਟਾਂ ਦੀ ਗਿਣਤੀ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਲੋਹੀਆਂ ਖ਼ਾਸ ਵਿਖੇ ਕੀਤੀ ਗਈ। ਆਮ ਲੋਕ ਪਿਛਲੇ ਤਿੰਨ ਦਿਨਾਂ ਤੋਂ ਬੇਸਬਰੀ ਨਾਲ ਇਨ੍ਹਾਂ ਨਤੀਜਿਆਂ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ: ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ
NEXT STORY