ਤਰਨਤਾਰਨ, (ਰਾਜੂ)- ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਮਾਮਲਾ ਮਾਲ ਨਾ ਦੇਣ 'ਤੇ ਨੰਬਰਦਾਰ ਦੀ ਕੁੱਟ-ਮਾਰ ਕਰਨ ਤੇ ਪੱਗ ਲਾਹੁਣ ਦੇ ਦੋਸ਼ ਹੇਠ ਇਕ ਔਰਤ ਸਮੇਤ 5 ਖਿਲਾਫ ਕੇਸ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਨੰਬਰਦਾਰ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਕੰਬੋ ਜ਼ਿਲਾ ਤਰਨਤਾਰਨ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਪਿੰਡ ਕੰਬੋ ਦਾ ਮੌਜੂਦਾ ਨੰਬਰਦਾਰ ਹੈ ਤੇ ਉਹ ਸਰਕਾਰੀ ਮਾਮਲਾ ਉਗਰਾਹੁਣ ਲਈ ਸੁਖਜਿੰਦਰ ਸਿੰਘ ਪੁੱਤਰ ਨਿਰਮਲ ਸਿੰਘ, ਮਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ, ਸਰਵਣ ਸਿੰਘ ਪੁੱਤਰ ਜਗੀਰ ਸਿੰਘ, ਧਰਮਿੰਦਰ ਸਿੰਘ ਪੁੱਤਰ ਸਰਵਣ ਸਿੰਘ ਤੇ ਹਰਮੀਤ ਕੌਰ ਪਤਨੀ ਸੁਖਜਿੰਦਰ ਸਿੰਘ ਵਾਸੀਆਨ ਕੰਬੋ ਦੇ ਘਰ ਚੌਕੀਦਾਰ ਮਨਜਿੰਦਰ ਸਿੰਘ ਨਾਲ ਗਿਆ, ਜਿਸ 'ਤੇ ਉਕਤ ਵਿਅਕਤੀਆਂ ਨੇ ਮਾਮਲਾ ਮਾਲ ਦੇਣ ਤੋਂ ਇਨਕਾਰ ਕੀਤਾ ਹੈ ਅਤੇ ਉਸ ਦੀ ਕੁੱਟ-ਮਾਰ ਕੀਤੀ ਤੇ ਪੱਗ ਲਾਹ ਦਿੱਤੀ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਅਮਲ 'ਚ ਲਿਆਂਦੀ ਹੈ।
ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲਾ ਕਾਬੂ
NEXT STORY