ਨਵੀਂ ਦਿੱਲੀ/ਚੰਡੀਗੜ੍ਹ : ਉੱਘੇ ਆਗੂ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ। ਨਾਮਧਾਰੀ ਹਰਵਿੰਦਰ ਸਿੰਘ ਦੋ ਵਾਰ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹੇ ਹਨ। ਇਸ ਮਗਰੋਂ ਉਹ 2022 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸੂਤਰਾਂ ਮੁਤਾਬਕ ਦਿੱਲੀ ਦੇ ਮੈਕਸ ਹਸਪਤਾਲ ਵਿਚ ਉਹ ਰੂਟੀਨ ਚੈੱਕਅਪ ਲਈ ਗਏ ਸਨ, ਜਿੱਥੇ ਉਨ੍ਹਾਂ ਨੇ ਦਿੱਲ ਦਾ ਦੌਰਾ ਪੈ ਗਿਆ ਅਤੇ ਉਨ੍ਹਾਂ ਦੀ ਦੇਹਾਂਤ ਹੋ ਗਿਆ। ਨਾਮਧਾਰੀ ਹਰਵਿੰਦਰ ਹੰਸਪਾਲ ਦਾ ਅੰਤਿਮ ਸਸਕਾਰ 24 ਦਸੰਬਰ ਨੂੰ ਦਿਨ ਮੰਗਲਵਾਰ ਦਿੱਲੀ ਦਾ ਰਾਜੌਰੀ ਗਾਰਡਨ ਵਿਚ ਹੋਵੇਗਾ। ਹੰਸਪਾਲ ਦੇ ਦੇਹਾਂਤ ਨਾਲ ਨਾਮਧਾਰੀ ਸੰਪਰਦਾ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਕਾਰੀਆਂ ਲਈ ਸਖ਼ਤ ਹੁਕਮ ਜਾਰੀ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ 'ਤੇ ਹੋਈ ਸਖ਼ਤੀ
ਦੱਸਣਯੋਗ ਹੈ ਕਿ ਹਰਵਿੰਦਰ ਸਿੰਘ ਦੋ ਵਾਰ ਰਾਜ ਸਭਾ ਦੇ ਮੈਂਬਰ ਰਹੇ ਹਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਤੌਰ 'ਤੇ ਵੀ ਸੇਵਾ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ, ਉਹ ਸੰਯੁਕਤ ਰਾਸ਼ਟਰ ਸੰਘ ਵਿਚ ਭਾਰਤ ਸਰਕਾਰ ਦੀ ਪ੍ਰਤੀਨਿਧਤਾ ਕਰ ਚੁੱਕੇ ਹਨ ਅਤੇ ਰਾਜ ਸਭਾ ਦੀ ਸਭਾ ਸਮਿਤੀ ਦੇ ਪ੍ਰਧਾਨ ਦੇ ਤੌਰ 'ਤੇ ਵੀ ਕੰਮ ਕਰ ਚੁੱਕੇ ਹਨ। ਹਾਲ ਹੀ ਵਿਚ ਹੰਸਪਾਲ ਨੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ਅਤੇ ਮੌਜੂਦਾ ਸਮੇਂ ਵਿਚ ਉਹ ਆਮ ਆਦਮੀ ਪਾਰਟੀ ਦਾ ਹਿੱਸੇ ਸਨ।
ਇਹ ਵੀ ਪੜ੍ਹੋ : Punjab ਦੀ ਇਹ ਵੱਡੀ ਨਹਿਰ ਬੰਦ ਕਰਨ ਦਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਨੇ ਹਿਰਾਸਤ 'ਚ ਲਿਆ ਸਕੂਲ ਦਾ ਪ੍ਰਿੰਸੀਪਲ, 7 ਸਾਲਾ ਬੱਚੀ ਦੀ ਮੌਤ ਮਗਰੋਂ ਲਿਆ ਐਕਸ਼ਨ
NEXT STORY