ਫ਼ਰੀਦਕੋਟ (ਹਾਲੀ) - ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਦੇ ਗ੍ਰਹਿ ਵਿਖੇ ਜਥੇਦਾਰ ਲਖਬੀਰ ਸਿੰਘ ਅਰਾਈਆਂਵਾਲਾ ਨੂੰ ਸ਼੍ਰੋਮਣੀ ਕਮੇਟੀ ਦਾ ਐਗਜ਼ੈਕਟਿਵ ਮੈਂਬਰ ਬਣਨ ਅਤੇ ਮਨਤਾਰ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲਾ ਪ੍ਰਧਾਨ ਦਿਹਾਤੀ ਅਤੇ ਸਤੀਸ਼ ਗਰੋਵਰ ਨੂੰ ਜ਼ਿਲਾ ਪ੍ਰਧਾਨ (ਸ਼ਹਿਰੀ) ਬਣਨ 'ਤੇ ਸਮੁੱਚੀ ਅਕਾਲੀ ਜਥੇਬੰਦੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਦੀ ਤਰੱਕੀ ਅਤੇ ਮਜ਼ਬੂਤੀ ਲਈ ਸਹਿਯੋਗ ਦੇਣ ਦਾ ਵਿਸ਼ਵਾਸ ਦਿੱਤਾ। ਇਸ ਦੌਰਾਨ ਮਨਤਾਰ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਸਮੂਹ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨਗੇ। ਜਥੇਦਾਰ ਲਖਬੀਰ ਸਿੰਘ ਅਰਾਈਆਂਵਾਲਾ ਨੇ ਕਿਹਾ ਕਿ ਉਹ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਾਉਣ ਲਈ ਗੁਰੂ ਕੀ ਬਾਣੀ ਅਤੇ ਬਾਣੇ ਨਾਲ ਜੋੜਕੇ ਸਿੱਖ ਧਰਮ ਦਾ ਤਨਦੇਹੀ ਨਾਲ ਪ੍ਰਚਾਰ ਕਰਨਗੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਲਾਕੇ 'ਚ ਵਿਦਿਅਕ ਸਕੂਲ ਬਣਾਉਣ ਲਈ ਵਿਸ਼ੇਸ਼ ਯਤਨ ਕਰਨਗੇ। ਇਸ ਸਮੇਂ ਨਵਦੀਪ ਸਿੰੰਘ ਬੱਬੂ ਬਰਾੜ ਸਾਬਕਾ ਚੇਅਰਮੈਨ ਪੀ. ਆਰ. ਟੀ. ਸੀ., ਹਰਬੰਸ ਸਿੰਘ ਰੋਮਾਣਾ, ਸਤੀਸ਼ ਗਰੋਵਰ, ਮੱਘਰ ਸਿੰਘ ਸਰਕਲ ਪ੍ਰਧਾਨ ਸ਼ਹਿਰੀ, ਬਲਜਿੰਦਰ ਸਿੰਘ ਧਾਲੀਵਾਲ ਤੇ ਭਾਰੀ ਗਿਣਤੀ 'ਚ ਅਕਾਲੀ ਵਰਕਰ ਮੌਜੂਦ ਸਨ।
ਗੈਂਗਸਟਰ ਦਲਜੀਤ ਭਾਨਾ ਦੇ ਨਜ਼ਦੀਕੀ ਹੈੱਪੀ ਕਤਲ ਕਾਂਡ ਦੇ ਦੋ ਦੋਸ਼ੀ ਪੁੱਜੇ ਜੇਲ
NEXT STORY