ਚੰਡੀਗੜ੍ਹ : ਪੰਜਾਬ 'ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) 2026 ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਨਾਲ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ, ਜਿਸ ਤਹਿਤ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 13 ਅਗਸਤ ਤੋਂ 12 ਸਤੰਬਰ ਤੱਕ ਹੋਵੇਗੀ ਅਤੇ ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
20.66 ਲੱਖ ਵੋਟਰਾਂ ਦੇ ਨਾਂ ਕੱਟੇ
ਚੋਣ ਕਮਿਸ਼ਨ ਨੇ ਗਣਨਾ ਫਾਰਮ ਨਾ ਭਰਨ ਵਾਲੇ 20.66 ਲੱਖ ਵੋਟਰਾਂ ਦੇ ਨਾਂ ਖਰੜੇ 'ਚੋਂ ਬਾਹਰ ਕਰ ਦਿੱਤੇ ਹਨ। ਇਨ੍ਹਾਂ 'ਚੋਂ 5.74 ਲੱਖ ਵੋਟਰਾਂ ਦੀ ਮੌਤ ਹੋ ਚੁੱਕੀ ਹੈ, 1.19 ਲੱਕ ਵੋਟਾਂ ਨਕਲੀ ਹਨ ਅਤੇ 9.55 ਲੱਖ ਵੋਟਰ ਸ਼ਿਫਟ ਹੋ ਚੁੱਕੇ ਹਨ। ਇਸ ਦੇ ਨਾਲ ਹੀ 4.12 ਲੱਕ ਵੋਟਰਾਂ ਨਾਲ ਸੰਪਰਕ ਨਹੀਂ ਹੋ ਸਕਿਆ ਹੈ। ਚੋਣ ਕਮਿਸ਼ਨ 12 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਜਾਰੀ ਕਰੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ 'ਚ ਜੂਨ 2026 ਦੌਰਾਨ ਐੱਸ. ਆਈ. ਆਰ. ਦਾ ਕੰਮ ਸ਼ੁਰੂ ਕਰਨ ਮੌਕੇ ਵੋਟਰਾਂ ਦੀ ਕੁੱਲ ਗਿਣਤੀ 2.14 ਕਰੋੜ ਦਰਜ ਕੀਤੀ ਗਈ ਸੀ, ਜੋ ਐੱਸ. ਆਈ. ਆਰ. ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਘੱਟ ਕੇ ਹੁਣ 1.93 ਕਰੋੜ ਰਹਿ ਗਈ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਸਿਹਤ ਨੂੰ ਲੈ ਕੇ ਹਸਪਤਾਲ ਤੋਂ ਆਈ ਤਾਜ਼ਾ ਅਪਡੇਟ, ਜਾਣੋ ਕਦੋਂ ਮਿਲੇਗੀ ਛੁੱਟੀ (ਵੀਡੀਓ)
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਵੋਟਰ ਸੂਚੀ ਦੇ ਖਰੜੇ ਦੀਆਂ ਕਾਪੀਆਂ ਸੌਂਪੀਆਂ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦਾ ਖਰੜਾ ਸੀ. ਈ. ਓ. ਪੰਜਾਬ ਦੀ ਵੈੱਬਸਾਈਟ ਅਤੇ ਸਿਟੀਜ਼ਨ ਪੋਰਟਲ ’ਤੇ ਮੌਜੂਦ ਹੈ, ਜਿਨ੍ਹਾਂ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਦੇ ਖਰੜੇ 'ਚ ਨਹੀਂ ਹਨ, ਉਹ 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਦੇ ਸਕਦੇ ਹਨ। ਵੋਟਰਾਂ ਦੀ ਸਹੂਲਤ ਲਈ 16 ਅਗਸਤ ਨੂੰ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਾਏ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ! ਕਾਰ ਦੇ ਉੱਡੇ ਪਰਖੱਚੇ
NEXT STORY