ਤਲਵੰਡੀ ਸਾਬੋ(ਮੁਨੀਸ਼)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਫਿਲਮ 'ਨਾਨਕ ਸਾਹ ਫਕੀਰ' ਦੁਨੀਆ ਦੇ ਕਿਸੇ ਵੀ ਕੋਨੇ ਵਿਚ ਰਿਲੀਜ਼ ਨਹੀਂ ਹੋਣੀ ਚਾਹੀਦੀ। ਫਿਲਮ ਰਿਲੀਜ਼ ਹੋਣ 'ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਹੋਏ ਸਨ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਮੇਟੀ ਬਣਾ ਦਿੱਤੀ ਗਈ ਹੈ, ਜਿਸ ਵੱਲੋਂ ਸੁਪਰੀਪ ਕੋਰਟ ਵਿਚ ਰਿੱਟ ਦਾਇਰ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੀ ਲੀਗਲ ਟੀਮ ਸੁਪਰੀਮ ਕੋਰਟ ਬੈਠੀ ਹੋਈ ਹੈ ਅਤੇ ਫਿਲਮ 'ਤੇ ਪੂਰਨ ਤੌਰ 'ਤੇ ਪਾਬੰਦੀ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਲਮ ਦੇਸ਼ ਦੇ ਕਿਸੇ ਵੀ ਕੋਨੇ ਵਿਚ ਚਲਦੀ ਹੈ ਤਾਂ ਸਿੱਖ ਸੰਗਤਾਂ ਦੇ ਦਿਲਾਂ 'ਤੇ ਭਾਰੀ ਠੇਸ ਪਹੁੰਚੇਗੀ। ਕਿਸੇ ਵੀ ਪਤਿੱਤ ਮਨੁੱਖ ਕੋਲ ਕੋਈ ਅਧਿਕਾਰ ਨਹੀਂ ਹੈ ਕਿ ਉਹ ਸਿੱਖ ਗੁਰੂ ਸਹਿਬਾਨ ਜਾਂ ਕਿਸੇ ਵੀ ਸਿੱਖ ਦਾ ਰੋਲ ਕਰੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕ ਸੈਂਸਰ ਬੋਰਡ ਬਣਾਇਆ ਜਾ ਰਿਹਾ ਹੈ, ਜਿਸ 'ਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਸੰਤ ਸਮਾਜ, ਸਿੱਖ ਬੁੱਧੀਜੀਵੀ ਵਰਗ ਅਤੇ ਧਾਰਮਕ ਜਥੇਬੰਦੀਆ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਮੌਕੇ ਗੁਰਪ੍ਰੀਤ ਸਿੰਘ ਝੱਬਰ ਅਤੇ ਜਗਸੀਰ ਸਿੰਘ ਮਾਗੇਆਣਾ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਦਰਸ਼ਨ ਸਿੰਘ ਪੀ. ਏ., ਕਰਨ ਸਿੰਘ ਮੈਨੇਜਰ ਤਖ਼ਤ ਸਾਹਿਬ, ਮੇਜਰ ਸਿੰਘ, ਤਰਸੇਮ ਸਿੰਘ ਇੰਚਾਰਜ ਸੋਸ਼ਲ ਮੀਡੀਆ ਮੌਜੂਦ ਸਨ।
ਵਿਜੀਲੈਂਸ ਵਿਭਾਗ ਵੱਲੋਂ ਵਿਕਾਸ ਕੰਮਾਂ 'ਚ ਖਰਚ ਕੀਤੇ 18 ਲੱਖ ਰੁਪਏ ਦੀ ਜਾਂਚ ਸ਼ੁਰੂ
NEXT STORY