ਅੰਮ੍ਰਿਤਸਰ— ਵਿਵਾਦਾਂ 'ਚ ਘਿਰੀ ਫਿਲਮ 'ਨਾਨਕ ਸ਼ਾਹ ਫਕੀਰ' ਦਾ ਮਾਮਲਾ ਹੋਰ ਵੀ ਭੱਖ ਗਿਆ ਹੈ, ਜਿਸ ਦੇ ਚੱਲਦੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਸ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਪੰਥ 'ਚੋਂ ਛੇਕ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਬੁਲਾਈ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਤੁਹਾਨੂੰ ਦੱਸ ਦਈਏ 13 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ 'ਨਾਨਕ ਸ਼ਾਹ ਫਕੀਰ' ਦਾ ਪੰਜਾਬ 'ਚ ਸਿੱਖ ਸੰਸਥਾਵਾਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਫਿਲਮ 'ਨਾਨਕ ਸ਼ਾਹ ਫਕੀਰ' ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਆਧਾਰਿਤ ਹੈ। ਇਸ ਫਿਲਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਰੋਕ ਲਗਾ ਦਿੱਤੀ ਸੀ। ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਵੱਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਸ ਫਿਲਮ ਦੀ ਰਿਲੀਜ਼ ਦੀ ਇਜਾਜ਼ਤ ਲੈ ਲਈ ਗਈ ਹੈ।
SGPC ਸਕੱਤਰ ਰੂਪ ਸਿੰਘ ਨੇ ਫਿਲਮ ਨਾਨਕ ਸ਼ਾਹ ਫਕੀਰ ਨੂੰ ਸਮਰਪਿਤ ਪੱਤਰ ਜਾਰੀ ਕਰ ਮੰਗੀ ਮੁਆਫੀ (ਵੀਡੀਓ)
NEXT STORY