ਸ੍ਰੀ ਅਨੰਦਪੁਰ ਸਾਹਿਬ (ਦਲਜੀਤ) - ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਹੋਣ ਤੋਂ ਰੋਕਣ ਲਈ ਆਰ ਐੱਸ ਐੱਸ ਦਾ ਕੋਈ ਰੋਲ ਨਹੀਂ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਹੋਲੇ ਮਹੱਲੇ ਦੇ ਪ੍ਰੋਗਰਾਮਾਂ ਚ' ਸ਼ਿਰਕਤ ਕਰਨ ਲਈ ਇਥੇ ਆਏ ਗਿ. ਇਕਬਾਲ ਸਿੰਘ ਨੇ ਅੱਗੇ ਕਿਹਾ ਕਿ ਪਾਲ ਸਿੰਘ ਪੁਰੇਵਾਲ ਵੱਲੋਂ ਬਣਾਏ ਗਏ ਨਾਨਕਸ਼ਾਹੀ ਕੈਲੰਡਰ ਨੂੰ ਤਖਤ ਸ੍ਰੀ ਪਟਨਾ ਸਾਹਿਬ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਵੱਲੋਂ ਨਾ ਕਦੇ ਮਾਨਤਾ ਦਿੱਤੀ ਗਈ ਹੈ ਤੇ ਨਾ ਹੀ ਅੱਗੋਂ ਦਿੱਤੀ ਜਾਵੇਗੀ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਆਰ ਐੱਸ ਐੱਸ 'ਤੇ ਪਾਬੰਦੀ ਲਾਏ ਜਾਣ ਦੇ ਬਾਵਜੂਦ ਤੁਸੀਂ ਇਕ ਤਖਤ ਦੇ ਜਥੇਦਾਰ ਹੋਣ ਦੇ ਬਾਵਜੂਦ ਆਰ ਐੱਸ ਐੱਸ ਦੇ ਪ੍ਰੋਗਰਾਮਾਂ ਵਿਚ ਸ਼ਿਰਕਤ ਕਿਉਂ ਕਰਦੇ ਹੋ?, ਦਾ ਜੁਆਬ ਦਿੰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਉਹ ਬਿਨਾਂ ਬੁਲਾਏ ਕਿਸੇ ਸਮਾਗਮਾਂ 'ਚ ਨਹੀਂ ਜਾਂਦੇ, ਸਗੋਂ ਉਨ੍ਹਾਂ ਨੂੰ ਬਾਕਾਇਦਾ ਆਰ. ਐੱਸ. ਐੱਸ. ਵੱਲੋਂ ਬੁਲਾਇਆ ਜਾਂਦਾ ਹੈ ਤਾਂ ਹੀ ਉਹ ਉਨ੍ਹਾਂ ਵੱਲੋਂ ਕਰਵਾਏ ਜਾਂਦੇ ਸਿਰਫ ਧਾਰਮਿਕ ਸਮਾਗਮਾਂ ਵਿਚ ਹੀ ਸ਼ਿਰਕਤ ਕਰਦੇ ਹਨ।
ਹੋਲੇ ਮਹੱਲੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਨਾਕਾਫੀ ਪ੍ਰਬੰਧਾਂ ਸਬੰਧੀ ਉਨ੍ਹਾਂ ਕਿਹਾ ਕਿ ਜਿਵੇਂ ਪਿਛਲੇ ਦਿਨੀਂ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਗਏ ਸਮਾਗਮਾਂ ਦੌਰਾਨ ਉੱਥੋਂ ਦੀ ਇਕ ਗੈਰ-ਸਿੱਖ ਸਰਕਾਰ ਅਤੇ ਇਕ ਗੈਰ-ਸਿੱਖ ਮੁੱਖ ਮੰਤਰੀ ਵੱਲੋਂ ਲੱਖਾਂ ਸੰਗਤਾਂ ਲਈ ਬੜੇ ਵਧੀਆ ਪ੍ਰਬੰਧ ਕੀਤੇ ਗਏ ਸਨ, ਉਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਦੇਸ਼-ਵਿਦੇਸ਼ ਤੋਂ ਆਉਂਦੇ ਸ਼ਰਧਾਲੂਆਂ ਲਈ ਬਿਹਾਰ ਸਰਕਾਰ ਦੀ ਤਰਜ਼ 'ਤੇ ਵਧੀਆ ਪ੍ਰਬੰਧ ਕਰਿਆ ਕਰੇ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਸਮੱਸਿਆਂ ਪੇਸ਼ ਨਾ ਆਵੇ।
ਟਰਾਲੇ ਦੀ ਮੁਰੰਮਤ ਦੌਰਾਨ ਸਿਰ ਕੁਚਲੇ ਜਾਣ ਕਾਰਨ ਨੌਜਵਾਨ ਦੀ ਮੌਤ
NEXT STORY