ਸੁਲਤਾਨਪੁਰ ਲੋਧੀ (ਸੋਢੀ) : ਮਨੁੱਖਤਾ ਦੇ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਦੇ ਗੁਰਦੁਆਰਾ ਪਿਆਓ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲਾ ਇਤਿਹਾਸਕ ਨਗਰ ਕੀਰਤਨ ਬੀਤੀ ਰਾਤ 12 ਵਜੇ ਕਰੀਬ ਸੁਲਤਾਨਪੁਰ ਲੋਧੀ ਪੁੱਜਾ। ਜੋ ਅੱਜ ਪੂਰੀ ਗੁਰਮਰਿਆਦਾ ਅਨੁਸਾਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਗਲੇ ਪੜਾਅ ਅੰਮ੍ਰਿਤਸਰ ਲਈ ਰਵਾਨਾ ਹੋਇਆ। ਇਸ ਸਮੇਂ ਨਗਰ ਕੀਰਤਨ 'ਚ ਸੰਤ ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨਤਾਰਨ ਸਾਹਿਬ ਵਾਲੇ, ਬਾਬਾ ਸੁਰਿੰਦਰ ਸਿੰਘ ਕਾਰ ਸੇਵਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਸਾਬਕਾ ਪ੍ਰਧਾਨ ਦਿੱਲੀ ਗੁਰਦੁਆਰਾ ਕਮੇਟੀ, ਕਰਤਾਰ ਸਿੰਘ ਚਾਵਲਾ, ਸੁਖਬੀਰ ਸਿੰਘ ਕਾਲੜਾ, ਮੈਨੇਜਰ ਮੁਖਤਿਆਰ ਸਿੰਘ ਦਿੱਲੀ, ਤਰਸੇਮ ਸਿੰਘ ਸਾਬਕਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿੱਲੀ, ਜਥੇ. ਬਲਦੇਵ ਸਿੰਘ ਰਾਣੀ ਬਾਗ, ਮਨਜੀਤ ਸਿੰਘ ਜੀ ਕੇ ਸਾਬਕਾ ਪ੍ਰਧਾਨ ਗੁਰਦੁਆਰਾ ਕਮੇਟੀ ਦਿੱਲੀ, ਹਰਭਜਨ ਸਿੰਘ ਵਾਲੀਆ, ਨਿਰਮਲ ਸਿੰਘ ਖਾਲਸਾ, ਬਾਬਾ ਬਚਨ ਸਿੰਘ , ਰਮਨਜੀਤ ਸਿੰਘ ਸੋਨੂੰ , ਜਸਮੀਤ ਸਿੰਘ ਦਿੱਲੀ,ਬਾਬਾ ਜੱਗਾ ਸਿੰਘ , ਭਾਈ ਦਿਲਬਾਗ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਅੰਤਰਯਾਮਤਾ ਸਾਹਿਬ, ਆਦਿ ਨੇ ਸ਼ਿਰਕਤ ਕੀਤੀ ਜਿਨ੍ਹਾਂ ਦਾ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਸਾਹਿਬਾਨ ਦਾ ਸਨਮਾਨ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ , ਹੈਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ, ਐਡੀਸ਼ਨਲ ਹੈਡ ਗ੍ਰੰਥੀ ਭਾਈ ਅਜਮੇਰ ਸਿੰਘ ਵਲੋਂ ਕੀਤਾ ਗਿਆ ।
ਇਸ ਮੌਕੇ 'ਤੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਸੁਲਤਾਨਪੁਰ ਦੇ ਵਿਧਾਇਕ ਨਵਤੇਜ ਸਿੰਘ ਚੀਮਾ, ਸੀਨੀਅਰ ਆਗੂ ਸੰਤਪ੍ਰੀਤ ਸਿੰਘ ਸੁਲਤਾਨਪੁਰ, ਸਰਪੰਚ ਕੁੰਦਨ ਸਿੰਘ ਚੱਕਾਂ, ਸੀਨੀਅਰ ਆਗੂ ਤੇਜਵੰਤ ਸਿੰਘ, ਅਸ਼ੋਕ ਮੋਗਲਾ ਪ੍ਰਧਾਨ, ਸਰਪੰਚ ਗੁਰਮੇਜ ਸਿੰਘ ਰਾਜੂ ਢਿੱਲੋਂ, ਕਸ਼ਮੀਰ ਸਿੰਘ ਨੰਬਰਦਾਰ, ਜਸਪਾਲ ਸਿੰਘ ਢਿੱਲੋਂ, ਰਵਿੰਦਰ ਰਵੀ ਪੀ. ਏ, ਬਲਜਿੰਦਰ ਸਿੰਘ ਪੀ. ਏ, ਹਰਜਿੰਦਰ ਸਿੰਘ ਕੰਡਾ ਆਦਿ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਤੇ ਨਾਲ ਸ਼ਾਮਲ ਹੋ ਕੇ ਅਗਲੇ ਪੜਾਅ ਲਈ ਪਾਲਕੀ ਸਾਹਿਬ ਦੇ ਨਾਲ ਗਏ। ਗੁਰਦੁਆਰਾ ਬੇਰ ਸਾਹਿਬ ਵਿਖੇ ਇਸ ਸਮੇਂ ਜਥੇ. ਪਰਮਿੰਦਰ ਸਿੰਘ ਖਾਲਸਾ, ਪ੍ਰਦੀਪ ਥਿੰਦ ਨੇ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ।
ਬੀਤੀ ਰਾਤ ਦਿੱਲੀ ਤੋਂ ਆਏ ਨਗਰ ਕੀਰਤਨ 'ਚ ਸ਼ਾਮਲ ਸੰਗਤਾਂ ਦੀ ਰਿਹਾਇਸ਼ ਦਾ ਪ੍ਰਬੰਧ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਲਈ ਬਣਾਈ ਪੁੱਡਾ ਕਾਲੋਨੀ ਨੇੜੇ ਟੈਂਟ ਸਿਟੀ 'ਚ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੀ ਪਾਲਕੀ ਸਾਹਿਬ ਗੁਰਦੁਆਰਾ ਸ੍ਰੀ ਅੰਤਰਯਾਮਤਾ ਸਾਹਿਬ ਵਿਖੇ ਸੰਭਾਲੀ ਗਈ, ਜਿੱਥੋਂ ਅੱਜ ਸਵੇਰੇ 10 ਵਜੇ ਕਰੀਬ ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ ਪੁੱਜਾ ਤੇ ਨਤਮਸਤਕ ਹੋਣ ਉਪਰੰਤ ਵਾਇਆ ਤਲਵੰਡੀ ਪੁਲ, ਅਲਾਦਾਦ ਚੱਕ, ਸਵਾਲ, ਤਲਵੰਡੀ ਚੌਧਰੀਆਂ, ਮੁੰਡੀ ਮੋੜ, ਸ੍ਰੀ ਗੋਇੰਦਵਾਲ ਸਾਹਿਬ ਪੁੱਜਾ। ਨਗਰ ਕੀਰਤਨ ਦਾ ਰਸਤੇ ਵਿਚ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।
ਜੇ. ਈ. ਈ. ਮੇਨਸ ਦੀ ਤਰਜ਼ 'ਤੇ 'ਨੀਟ' ਵੀ ਸਾਲ 'ਚ 2 ਵਾਰ ਕਰਵਾਉਣ ਦੀ ਤਿਆਰੀ
NEXT STORY