ਅੰਮ੍ਰਿਤਸਰ(ਸੁਮਿਤ ਖੰਨਾ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਪੱਥਰਬਾਜੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤੇ ਅਜਿਹੇ ਬੁਰੇ ਅਨਸਰਾਂ 'ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਇਸ ਦੇ ਨਾਲ ਹੀ ਲੌਂਗੋਵਾਲ ਨੇ ਕਿਹਾ ਕਿ ਉਹ ਯੂ. ਐੱਨ. ਓ. ਨੂੰ ਵੀ ਅਪੀਲ ਕਰਦੇ ਨੇ ਕਿ ਇਸ ਮਾਮਲੇ 'ਚ ਉਹ ਦਖਲ ਦੇਵੇ ਤੇ ਸਿੱਖਾਂ ਪ੍ਰਤੀ ਆਪਣਾ ਸਟੈਂਡ ਦਿਖਾਉਣ।
ਉੱਥੇ ਹੀ, ਨਨਕਾਣਾ ਸਾਹਿਬ 'ਚ ਹੋਈ ਪੱਥਰਬਾਜ਼ੀ 'ਤੇ ਭਾਰਤ ਸਰਕਾਰ ਨੇ ਪਾਕਿਸਤਾਨ ਸਰਕਾਰ ਕੋਲ ਸਖਤ ਨਾਰਾਜ਼ਗੀ ਪ੍ਰਗਟਾਈ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਉੱਥੇ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਦੇ ਬਾਹਰ ਕੱਲ ਸ਼ਾਮ ਉਸ ਵੇਲੇ ਤਣਾਅ ਵਾਲੀ ਸਥਿਤੀ ਬਣ ਗਈ ਜਦੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਗੁਰਦੁਆਰੇ ਬਾਹਰ ਧਰਨਾ ਦਿੱਤਾ ਅਤੇ ਗੁਰਦੁਆਰੇ ਦੇ ਅੰਦਰ ਪਥਰਾਅ ਵੀ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਨਹੀਂ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂ ਵੀ ਬਦਲ ਦੇਣਗੇ। ਧਰਨਾਕਾਰੀ ਉਸ ਮੁਸਲਿਮ ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਹਨ, ਜਿਨ੍ਹਾਂ 'ਤੇ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾ ਕਰਨ ਤੇ ਜਬਰੀ ਨਿਕਾਹ ਕਰਕੇ ਧਰਮ ਤਬਦੀਲ ਕਰਨ ਦਾ ਦੋਸ਼ ਹੈ।
ਤੇਜ਼ਧਾਰ ਹਥਿਆਰਾਂ ਨਾਲ ਫੈਕਟਰੀ ਵਰਕਰ ਦਾ ਬੇਰਹਿਮੀ ਨਾਲ ਕਤਲ
NEXT STORY