ਹੁਸ਼ਿਆਰਪੁਰ,(ਅਮਰਿੰਦਰ): ਮੰਗਲਵਾਰ ਨੂੰ ਪਾਕਿਸਤਾਨ ਦੇ ਪੰਜਾਬ 'ਚ ਪੈਂਦੇ ਗੁਰਦੁਆਰਾ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਪਾਕਿਸਤਾਨ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾਪੂਰਵਕ ਪੰਜ ਪਿਆਰਿਆਂ ਦੀ ਅਗਵਾਈ 'ਚ ਮਨਾਇਆ ਗਿਆ। ਇਹ ਜਾਣਕਾਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ. ਪਾਕਿਸਤਾਨ) ਦੇ ਪ੍ਰਧਾਨ ਭਾਈ ਸਤਵੰਤ ਸਿੰਘ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਮੌਕੇ 'ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਕੱਢਿਆ ਗਿਆ ਅਤੇ ਕੀਰਤਨੀ ਦੀਵਾਨ ਸਜਾਏ ਗਏ, ਜਿਸ 'ਚ ਕੀਰਤਨੀ ਜੱਥਿਆਂ ਨੇ ਗੁਰੂ ਜੀ ਦੀ ਮਹਿਮਾ ਦਾ ਗੁਣਗਾਣ ਕਰ ਆਈ ਹੋਈ ਸੰਗਤ ਨੂੰ ਨਿਹਾਲ ਕੀਤਾ।
ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਸਮਾਰੋਹ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਗੁਰੂ ਦਾ ਅਟੁਟ ਲੰਗਰ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹ ਪੂਰਵ ਨਾਨਕ ਸ਼ਾਹੀ ਕਲੈਂਡਰ ਮੁਤਾਬਕ ਮਨਾਇਆ ਗਿਆ। ਇਸ ਮੌਕੇ 'ਤੇ ਸਨਮਾਨਯੋਗ ਵਿਅਕਤੀਆਂ ਨੂੰ ਸਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਐਸ. ਜੀ. ਪੀ. ਸੀ. ਪਾਕਿਸਤਾਨ ਦੇ ਸਾਬਕਾ ਬਿਸ਼ਨ ਸਿੰਘ, ਜਨਰਲ ਸੈਕੇਟਰੀ ਅਮੀਰ ਸਿੰਘ, ਸੰਤੋਖ ਸਿੰਘ ਮੈਂਬਰ ਤੇ ਹੋਰ ਲੋਕ ਮੌਜੂਦ ਸਨ।
ਕਾਂਗਰਸ ਸਰਕਾਰ ਵੇਲੇ ਅੰਮ੍ਰਿਤਸਰ 'ਚ ਨਾਗਰਿਕ ਸਹੂਲਤਾਂ ਦੀ ਅਣਗਹਿਲੀ 'ਤੇ ਹੈਰਾਨ ਹਾਂ: ਸੁਖਬੀਰ
NEXT STORY