ਅੰਮ੍ਰਿਤਸਰ- ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੇਵਾ ਨਿਭਾ ਰਹੇ ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਸ ਵੱਲੋਂ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਦੇ ਵੱਲੋਂ ਚੌੜਾ ਨੂੰ ਫਿਰ ਤੋਂ ਤਿੰਨ ਦਿਨਾਂ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦੇਈਏ ਇਸ ਤੋਂ ਪਹਿਲਾਂ ਵੀ 5 ਦਸੰਬਰ ਨੂੰ ਨਰਾਇਣ ਸਿੰਘ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ । ਜਿਥੇ ਮਾਨਯੋਗ ਅਦਾਲਤ ਵਲੋਂ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਸੀ। ਹਾਲਾਂਕਿ ਨਰਾਇਣ ਸਿੰਘ ਦੀ ਅਦਾਲਤ 'ਚ ਪਹਿਲੀ ਪੇਸ਼ੀ ਦੌਰਾਨ ਪੁਲਸ ਨੇ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਕੋਰਟ ਵੱਲੋਂ ਤਿੰਨ ਦਿਨ ਦਾ ਰਿਮਾਂਡ ਹੀ ਦਿੱਤਾ ਗਿਆ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫ਼ੈਸਲਾ
ਇਹ ਵੀ ਦੱਸਣਯੋਗ ਹੈ ਕਿ ਪੰਜਾਬ ਪੁਲਸ ਨਰਾਇਣ ਸਿੰਘ ਚੌੜਾ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਆਖਿਰਕਾਰ ਇਸ ਦੇ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਤੇ ਇਸ ਦੇ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਕੇਸ ਦਾ ਕੋਈ ਪੋਲੀਟੀਕਲ ਐਂਗਲ ਤਾਂ ਨਹੀਂ। ਕੁੱਲ ਮਿਲਾ ਕੇ ਇਸ ਪੂਰੇ ਮਾਮਲੇ ਦੀ ਤਫਤੀਸ਼ ਪੁਲਸ ਵੱਲੋਂ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਪੂਰੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਹੋਇਆ ਸੀ। ਨਰਾਇਣ ਸਿੰਘ ਜੌੜਾ ਜੋ ਕਿ ਇੱਕ ਖਾਲਿਸਤਾਨੀ ਹੈ ਪਹਿਲਾਂ ਵੀ ਜੇਲ੍ਹ ਦੇ ਵਿੱਚ ਰਹਿ ਕੇ ਆਇਆ ਹੈ ਪਾਕਿਸਤਾਨ ਨਾਲ ਵੀ ਇਸ ਦੇ ਸੰਬੰਧ ਨੇ, ਜਿਸ ਵੱਲੋਂ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹਮਲਾ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ
NEXT STORY