ਪਟਿਆਲਾ (ਰਾਜੇਸ਼ ਪੰਜੋਲਾ) : ਕਾਂਗਰਸ ਨੇ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਲਾਲੀ ’ਤੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ 6 ਸਾਲਾਂ ਲਈ ਕਾਂਗਰਸ ’ਚੋਂ ਕੱਢ ਦਿੱਤਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ ਲੈ ਕੇ ਕਾਂਗਰਸ ਨੇ ਸੋਮਵਾਰ ਨੂੰ ਸੂਬੇ ਭਰ ਵਿਚ ਧਰਨੇ ਦਿੱਤੇ ਸਨ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਵਿਖੇ ਧਰਨਾ ਦਿੱਤਾ ਸੀ। ਇਸ ਧਰਨੇ ਦੇ ਬਰਾਬਰ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਲਾਲੀ ਨੇ ਵੱਖਰਾ ਧਰਨਾ ਦਿੱਤਾ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੈਂਗਸਟਰ ਦੀਪਕ ਦੀ ਗਰਲਫ੍ਰੈਂਡ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਹੋਏ ਵੱਡੇ ਖੁਲਾਸੇ
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਲਾਲੀ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਹਨ ਅਤੇ ਉਨ੍ਹਾਂ ਨੇ ਹੀ ਲਾਲੀ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਸੀ। ਇਸ ਦਾ ਨੋਟਿਸ ਲੈਂਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਾਲੀ ਨੂੰ ਪਾਰਟੀ ਵਿਚੋਂ ਬਰਖਾਸਤ ਕਰਨ ਲਈ ਸੂਬਾ ਇੰਚਾਰਜ ਹਰੀਸ਼ ਚੌਧਰੀ ਨੂੰ ਪੱਤਰ ਲਿਖਿਆ ਸੀ। ਪਾਰਟੀ ਹਾਈਕਮਾਨ ਨੇ ਅਨੁਸ਼ਾਸਨਹੀਣਤਾ ਦੇ ਮੱਦੇਨਜ਼ਰ ਵੱਡੀ ਕਾਰਵਾਈ ਕਰਦੇ ਹੋਏ ਨਰਿੰਦਰ ਸਿੰਘ ਲਾਲੀ ਨੂੰ 6 ਸਾਲਾਂ ਲਈ ਪਾਰਟੀ ’ਚੋਂ ਕੱਢ ਦਿੱਤਾ ਹੈ।
ਇਹ ਵੀ ਪੜ੍ਹੋ : ਭੈਣ ਦੀ ਲਵ-ਮੈਰਿਜ ਤੋਂ ਖ਼ਫਾ ਭਰਾ ਨੇ ਖੋਹਿਆ ਆਪਾ, ਜੀਜੇ ਨੂੰ ਘੇਰਾ ਪਾ ਕੇ ਕੀਤੀ ਵੱਢ-ਟੁੱਕ, ਦੇਖੋ ਵੀਡੀਓ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਕੈਪਟਨ ਅਮਰਿੰਦਰ ਸਿੰਘ ਸਮੇਤ ਭਾਜਪਾ 'ਚ ਸ਼ਾਮਲ ਹੋਏ 5 ਆਗੂਆਂ ਨੂੰ ਮਿਲੀ ਵਾਈ-ਸ਼੍ਰੇਣੀ ਦੀ ਸੁਰੱਖਿਆ
NEXT STORY