ਮਲੋਟ (ਗੋਇਲ) : ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਕੱਟਿਆਵਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਉਪ ਮੁੱਖ ਮੰਤਰੀ ਭਾਜਪਾ ਹਾਈਕਮਾਨ ਨਾਲ ਚਰਚਾ ਤੋਂ ਬਾਅਦ ਹੀ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਨ ਨੇ ਕਦੇ ਵੀ ਉੱਪ ਮੁੱਖ ਮੰਤਰੀ ਉਨ੍ਹਾਂ ਦੀ ਪਾਰਟੀ ਵਿਚੋਂ ਬਣਾਉਣ ਦੀ ਮੰਗ ਨਹੀਂ ਕੀਤੀ ਸੀ। ਉਨ੍ਹਾਂ ਪ੍ਰਧਾਨ ਮੰਤਰੀ ਦੇ ਕੀਤੇ ਗਏ ਦਾਅਵੇ ਕਿ ਉਨ੍ਹਾਂ ਦਾ ਪੰਜਾਬ ਨਾਲ ਪੁਰਾਣਾ ਪਿਆਰ ਹੈ ਸਬੰਧੀ ਕਿਹਾ ਕਿ ਜੇਕਰ ਅਜਿਹਾ ਹੁੰਦਾ ਤਾਂ ਦਿੱਲੀ ਬਾਰਡਰ ’ਤੇ 700 ਦੇ ਕਰੀਬ ਕਿਸਾਨ ਨਾ ਮਰਦੇ।
ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ
ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਦੇ ਰੋਸ ਨੂੰ ਦੇਖਦੇ ਹੋਏ ਹੀ ਖੇਤੀ ਕਾਨੂੰਨ ਵਾਪਸ ਲਏ ਹਨ। ਸਰਕਾਰ ਨੂੰ ਕੋਈ ਵੀ ਕਾਨੂੰਨ ਲੋਕਾਂ ਦੀ ਇੱਛਾ ਦੇ ਖ਼ਿਲਾਫ ਨਹੀ ਬਣਾਉਣਾ ਚਾਹੀਦਾ। ਖੇਤੀ ਕਾਨੂੰਨ ਬਣਾਉਣ ਸਮੇਂ ਕੇਂਦਰ ਸਰਕਾਰ ਵੱਲੋ ਕਿਸਾਨਾਂ ਨਾਲ ਕੋਈ ਚਰਚਾ ਨਹੀਂ ਕੀਤੀ ਗਈ ਸੀ। ਖੇਤੀ ਕਾਨੂੰਨਾਂ ਕਾਰਨ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ ਕੀਤੇ ਗਏ ਸੰਘਰਸ਼ ਵਿਚ ਅਕਾਲੀ ਦਲ ਨੇ ਅਹਿਮ ਭੂਮਿਕਾ ਨਿਭਾਈ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਵੱਡਾ ਬਿਆਨ, ਕਿਹਾ ਦੋ-ਤਿੰਨ ਮੁੱਖ ਮੰਤਰੀ ਭੁਗਤਾ ਦਿੱਤੇ, ਜੇ ਠੀਕ ਨਾ ਚੱਲਿਆ ਤਾਂ...
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸੁਣੋ ਪ੍ਰਿਯੰਕਾ ਗਾਂਧੀ ਦੀ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ, PM ਮੋਦੀ ਅਤੇ ਕੇਜਰੀਵਾਲ ਬਾਰੇ ਕਹੀਆਂ ਵੱਡੀਆਂ ਗੱਲਾਂ
NEXT STORY