ਬਠਿੰਡਾ(ਜ. ਬ.)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਭਾਰਤੀ ਕਿਸਾਨ ਮਹਾਸੰਘ ਦੇ ਸੱਦੇ ’ਤੇ 11 ਜੁਲਾਈ ਨੂੰ ਮਲੋਟ ’ਚ ਹੋ ਰਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਿਸਾਨ ਕਲਿਆਣ ਰੈਲੀ ਦੇ ਵਿਰੋਧ ਦਾ ਐਲਾਨ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਬੋਧ ਸਿੰਘ ਮਾਨਸਾ, ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ, ਰੇਸ਼ਮ ਸਿੰਘ ਯਾਤਰੀ, ਜ਼ਿਲਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਦੱਸਿਆ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਫਸਲਾਂ ਦੇ ਮੁੱਲ ਦੇਣ ਦੇ ਮਾਮਲੇ ’ਚ ਗੁੰਮਰਾਹ ਕਰ ਰਹੀ ਹੈ। ਕਿਸਾਨਾਂ ਨੂੰ ਡਾ. ਸਵਾਮੀਨਾਥਨ ਰਿਪੋਰਟ ਅਨੁਸਾਰ ਫਸਲਾਂ ਦੇ ਮੁੱਲ ਦੇਣ ਦੀਆਂ ਗੱਲਾਂ ਕੀਤੀਅਾਂ ਜਾ ਰਹੀਅਾਂ ਹਨ ਪਰ ਫ਼ਸਲਾਂ ਦਾ ਰੇਟ ਉਕਤ ਰਿਪੋਰਟ ਅਨੁਸਾਰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸਾਰੇ ਖਰਚੇ ਜੋੜ ਕੇ ਝੋਨੇ ਦੀ ਕੀਮਤ 3222 ਰੁਪਏ ਪ੍ਰਤੀ ਕੁਇੰਟਲ ਬਣਦੀ ਹੈ ਪਰ ਸਰਕਾਰ ਕੇਵਲ 1750 ਰੁਪਏ ਦੇ ਕੇ ਆਪਣੀ ਪਿੱਠ ਥਪਥਪਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 2019 ਦੀਆਂ ਆਮ ਚੋਣਾਂ ਨੂੰ ਵੇਖਦੇ ਹੋਏ ਝੋਨੇ ਦੀਆਂ ਕੀਮਤਾਂ ਵਿਚ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇੰਨਾ ਹੀ ਨਹੀਂ ਰਾਜਸਥਾਨ ’ਚ ਹੋਣ ਵਾਲੀਅਾਂ ਵਿਧਾਨਸਭਾ ਚੋਣਾਂ ਕਾਰਨ ਬਾਜਰੇ ਦੇ ਮੁੱਲ ਵਿਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਦੇ ਇਸ ਗੁੰਮਰਾਹ ਕਰਨ ਵਾਲੇ ਪ੍ਰਚਾਰ ਤੋਂ ਸੁਚੇਤ ਰਹਿਣ। ਸਰਕਾਰ ਨੇ ਖੇਤੀਬਾੜੀ ਸੰਦਾਂ ’ਤੇ ਜੀ. ਐੱਸ. ਟੀ. ਲਾ ਕੇ ਵੀ ਕਿਸਾਨਾਂ ਨਾਲ ਧੋਖਾਦੇਹੀ ਕੀਤੀ ਹੈ। ਇਸ ਕਾਰਨ ਯੂਨੀਅਨ ਨੇ 11 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਿਸਾਨ ਕਲਿਆਣ ਰੈਲੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ ਅਤੇ ਯੂਨੀਅਨ ਵੱਲੋਂ ਕਿਸਾਨ ਮਹਾਸੰਘ ਦੇ ਸਹਿਯੋਗ ਨਾਲ ਦੇਸ਼ ਭਰ ’ਚ ਇਕ ਮਾਰਚ ਕਰ ਕੇ ਕਿਸਾਨਾਂ ਨੂੰ ਸਰਕਾਰ ਦੀ ਅਸਲੀਅਤ ਬਾਰੇ ਜਾਗਰੂਕ ਕੀਤਾ ਜਾਵੇਗਾ।
ਵਿਆਹੁਤਾ ਦੀ ਕੀਤੀ ਕੁੱਟ-ਮਾਰ, ਪਤੀ ਅਤੇ ਸੱਸ ਖਿਲਾਫ ਮਾਮਲਾ ਦਰਜ
NEXT STORY