ਚੰਡੀਗੜ੍ਹ : ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੇ ਐਲਾਨ ਖ਼ਿਲਾਫ਼ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਹਨ ਅਤੇ ਖੇਤੀ ਕਾਨੂੰਨ ਵੀ ਰੱਦ ਕੀਤੇ ਹਨ। ਕਿਸਾਨਾਂ ਦੀ ਕੋਈ ਮੰਗ ਬਾਕੀ ਨਹੀਂ ਰਹਿ ਗਈ ਹੈ। ਪ੍ਰਧਾਨ ਮੰਤਰੀ ਦੇਸ਼ ਭਰ ਵਿਚ ਕਿਸਾਨਾਂ ਲਈ ਹੀ ਕੰਮ ਕਰ ਰਹੇ ਹਨ ਅਤੇ ਦੋ ਦਿਨ ਪਹਿਲਾਂ ਹੀ ਕੇਂਦਰ ਸਰਕਾਰ ਨੇ 50 ਹਜ਼ਾਰ ਕਰੋੜ ਤੋਂ ਜ਼ਿਆਦਾ ਦੀ ਖਾਦ ਸਬਸਿਡੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੀ ਪ੍ਰਧਾਨ ਮੰਤਰੀ ਨੇ ਇੰਪੋਰਟਿਡ ਯੂਰੀਆ ਦੀ ਸ਼ੁਰੂਆਤ ਕਰਵਾਈ ਅਤੇ ਹੁਣ ਇਹ ਯੂਰੀਆ ਆਸਾਨੀ ਨਾਲ ਕਿਸਾਨਂ ਨੂੰ ਮਿਲ ਜਾਂਦਾ ਹੈ ਜਦਕਿ 2014 ਤੋਂ ਪਹਿਲਾਂ ਕਿਸਾਨਾਂ ਨੂੰ ਇਸ ਯੂਰੀਆ ਲਈ ਧਰਨੇ ਲਗਾਉਣੇ ਪੈਂਦੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਵਿਰੋਧ ਕਰਨ ਦੀ ਕਾਲ ਦੇਣ ਵਾਲੇ ਕਿਸਾਨ ਆਗੂ ਇਹ ਦੱਸਣ ਕਿ ਪ੍ਰਧਾਨ ਮੰਤਰੀ ਦਾ ਵਿਰੋਧ ਕਿਉਂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੇ ਵਿਰੋਧ ਦੇ ਐਲਾਨ ਖ਼ਿਲਾਫ਼ ਭਾਜਪਾ ਨੇ ਵੀ ਖੋਲ੍ਹਿਆ ਮੋਰਚਾ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਤੇ ਪੰਜਾਬੀਆਂ ਪ੍ਰਤੀ ਵੱਡਾ ਯੋਗਦਾਨ ਹੈ। ਉਨ੍ਹਾਂ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਹੀ ਸ੍ਰੀ ਕਰਤਾਰਪਰੁ ਸਾਹਿਬ ਦਾ ਲਾਂਘਾ ਖੋਲ੍ਹਿਆ ਗਿਆ ਹੈ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਬਾਲ ਦਿਵਸ ਮਨਾਉਣ ਦਾ ਵੀ ਐਲਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਅਤੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਹੀ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਚੋਣ ਲਈ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਧਾਮੀ ਨੂੰ ਐਲਾਨਿਆ ਉਮੀਦਵਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਭਾਜਪਾ ਦੇ ਜਥੇਬੰਧਕ ਢਾਂਚੇ ਦਾ ਪੁਨਰਗਠਨ ਲਟਕਿਆ, ਵੱਡੇ ਹਿੰਦੂ ਚਿਹਰੇ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
NEXT STORY