ਜਲੰਧਰ (ਸੁਧੀਰ, ਕੁੰਦਨ, ਪੰਕਜ)-ਪੰਜਾਬ ਪੁਲਸ ਵਿਚ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਅਤੇ ਸੂਬੇ ਭਰ ਦੇ ਕਈ ਸ਼ਹਿਰਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਨਰੇਸ਼ ਡੋਗਰਾ ਨੂੰ ਡੀ. ਸੀ. ਪੀ. ਆਪ੍ਰੇਸ਼ਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਨਰੇਸ਼ ਡੋਗਰਾ ਨੇ ਦੱਸਿਆ ਕਿ ਇਹ ਸ਼ਹਿਰ ਉਨ੍ਹਾਂ ਲਈ ਨਵਾਂ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਹ ਸ਼ਹਿਰ ਵਿਚ ਕਾਫ਼ੀ ਸਮੇਂ ਤਕ ਏ. ਸੀ. ਪੀ. ਸੈਂਟਰਲ, ਏ. ਡੀ . ਸੀ. ਪੀ. ਸਿਟੀ-1 ਅਤੇ ਬਾਅਦ ਵਿਚ ਏ. ਆਈ. ਜੀ. ਪੀ. ਏ. ਪੀ. ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਪਿਆਰ, ਮਾਤਾ-ਪਿਤਾ ਅਤੇ ਮਾਂ ਭਗਵਤੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਨੂੰ ਸ਼ਹਿਰ ਵਾਸੀਆਂ ਦੀ ਦੋਬਾਰਾ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...
ਡੋਗਰਾ ਨੇ ਦੱਸਿਆ ਕਿ ਸ਼ਹਿਰ ਵਿਚ ਲਾਅ ਐਂਡ ਆਰਡਰ ਨੂੰ ਬਰਕਰਾਰ ਰੱਖਣਾ ਅਤੇ ਹਰ ਕਿਸੇ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਰਜ ਸੰਭਾਲਣ ਤੋਂ ਬਾਅਦ ਸ਼ਹਿਰ ਦੀ ਨਵ-ਨਿਯੁਕਤ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਨਿਰਦੇਸ਼ਾਂ ’ਤੇ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਉਨ੍ਹਾਂ ਨੂੰ ਸ਼ਹਿਰ ਵਿਚ ਨਾਕਾਬੰਦੀ ਕਰਨ ਦੇ ਨਾਲ-ਨਾਲ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਅਤੇ ਪੀ. ਸੀ. ਆਰ. ਦਸਤੇ ਨੂੰ ਪੈਟਰੋਲਿੰਗ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ: ਜਲੰਧਰ ਦੇ ਬੱਸ ਸਟੈਂਡ ਨੇੜੇ ਡਰਾਈਵਿੰਗ ਟਰੈਕ 'ਤੇ ਵਿਜੀਲੈਂਸ ਦੀ ਛਾਪੇਮਾਰੀ, ਰਸਤੇ ਕੀਤੇ ਬੰਦ
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਨਸਾਫ਼ ਹਾਸਲ ਕਰਨ ਲਈ ਥਾਣਿਆਂ ਅਤੇ ਕਮਿਸ਼ਨਰੇਟ ਆਫਿਸ ਵਿਚ ਆਪਣੇ ਕੰਮ ਕਰਵਾਉਣ ਲਈ ਧੱਕੇ ਨਹੀਂ ਖਾਣੇ ਪੈਣਗੇ। ਉਨ੍ਹਾਂ ਦੱਸਿਆ ਕਿ ਹਰ ਕਿਸੇ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਸਾਫ਼ ਕਿਹਾ ਕਿ ਜੇਕਰ ਕਿਸੇ ਵੀ ਮੁਲਾਜ਼ਮ ਜਾਂ ਅਧਿਕਾਰੀ ਦੀ ਕਿਸੇ ਵੀ ਕੰਮ ਵਿਚ ਲਾਪ੍ਰਵਾਹੀ ਪਾਈ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਜਾ ਰਹੇ ਬੀ-ਟੈੱਕ ਦੇ ਵਿਦਿਆਰਥੀਆਂ ਨਾਲ ਰੂਹ ਕੰਬਾਊ ਹਾਦਸਾ, ਦੋ ਦੋਸਤਾਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਨੇ ਅਗਵਾ ਹੋਏ ਬੱਚੇ ਨੂੰ ਕੀਤਾ ਬਰਾਮਦ, ਮਾਮਲੇ 'ਚ ਕੀਤੇ ਵੱਡੇ ਖ਼ੁਲਾਸੇ
NEXT STORY