ਜਲੰਧਰ—ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨਾਲ 'ਜਗ ਬਾਣੀ' ਵਲੋਂ ਖਾਸ ਗੱਲਬਾਤ ਕੀਤੀ ਗਈ। 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਉਨ੍ਹਾਂ ਨੇ ਪੰਜਾਬ ਦੇ ਭੱਖਦੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਕੀਤੀ। ਲੋਕ ਸਭਾ ਚੋਣਾਂ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਕੇਂਦਰ ਵਿਚ ਮੁੜ ਭਾਜਪਾ ਦੀ ਸਰਕਾਰ ਬਣੇਗੀ। ਗੁਜਰਾਲ ਨੇ ਕਿਹਾ ਕਿ ਐੱਨ.ਡੀ.ਏ. ਪੂਰਨ ਬਹੁਮਤ ਨਾਲ ਸਰਕਾਰ ਬਣਾਏਗਾ।
ਕਾਂਗਰਸ 'ਤੇ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਝੂਠੇ ਵਾਅਦੇ ਕਰਕੇ ਸਰਕਾਰ ਤਾਂ ਬਣਾ ਲਈ ਪਰ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸ ਦਾ ਜਵਾਬ ਜਨਤਾ ਲੋਕ ਸਭਾ ਚੋਣਾਂ 'ਚ ਦੇਵੇਗੀ। ਕੈਪਟਨ ਨੇ ਘਰ-ਘਰ ਨੌਕਰੀ, ਨਸ਼ਾ ਖਤਮ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਕੁਝ ਨਹੀਂ ਹੋਇਆ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਕੈਪਟਨ ਨੇ ਨਾ ਤਾਂ ਸ਼ਗਨ ਸਕੀਮ, ਨਾ ਤਾਂ ਪੈਨਸ਼ਨ ਸਕੀਮ ਅਤੇ ਨਾ ਹੀ ਆਟਾ-ਦਾਲ ਸਕੀਮ ਲਾਗੂ ਕੀਤੀ। ਉਨ੍ਹਾਂ ਕਿਹਾ ਕਿ ਕੋਈ ਕੰਮ ਸਮੇਂ 'ਤੇ ਨਹੀਂ ਹੈ। ਸਾਰਾ ਕੁਝ ਲੇਟ ਹੀ ਚੱਲ ਰਿਹਾ ਹੈ।
ਲੁਧਿਆਣਾ 'ਚ ਗਰਜੇ ਰਾਹੁਲ ਗਾਂਧੀ, ਮੋਦੀ 'ਤੇ ਲਾਏ ਖੂਬ ਰਗੜੇ
NEXT STORY