ਭਵਾਨੀਗੜ੍ਹ (ਕਾਂਸਲ)- ਟਰੱਕ ਯੂਨੀਅਨ ਭਵਾਨੀਗੜ੍ਹ ਵਿਖੇ ਵਾਪਰੇ ਘਟਨਾਕ੍ਰਮ ਲਈ ਵਿਰੋਧੀਆਂ ਵੱਲੋਂ ਸਵਾਲ ਖੜ੍ਹੇ ਕੀਤੇ ਜਾਣ ’ਤੇ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸ਼ੋਸ਼ਲ ਮੀਡੀਆਂ ਤੇ ਲਾਇਵ ਹੋ ਕੇ ਅਤੇ ਪ੍ਰੈੱਸ ਬਿਆਨ ਜਾਰੀ ਕਰਕੇ ਆਪਣਾ ਪੱਖ ਸਾਫ਼ ਕਰਦਿਆਂ ਕਿਹਾ ਕਿ ਭਵਾਨੀਗੜ੍ਹ ਟਰੱਕ ਯੂਨੀਅਨ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਨਾ ਹੀ ਉਨ੍ਹਾਂ ਪਹਿਲਾਂ ਕੋਈ ਦਖ਼ਲਅੰਦਾਜ਼ੀ ਕੀਤੀ ਹੈ ਤੇ ਨਾ ਹੀ ਕੱਲ ਦੀ ਚੋਣ ਦੌਰਾਨ ਉਨ੍ਹਾਂ ਦਖਲਅੰਦਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੱਖਾਂ ਰੁਪੈ ਲੈਣ ਦੀ ਗੱਲ ਤਾਂ ਬਹੁਤ ਦੂਰ ਜੇਕਰ ਕੋਈ ਇਕ ਰੁਪਏ ਦੇ ਲੈਣ ਦੇਣ ਦੀ ਗੱਲ ਵੀ ਸਾਬਤ ਕਰ ਦੇਵੇ ਤਾਂ ਉਹ ਦੇਣਦਾਰ ਹੋਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
ਹਲਕਾ ਵਿਧਾਇਕ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਭਾਜਪਾ, ਕਾਂਗਰਸ ਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਘਟਨਾਕ੍ਰਮ ਨੂੰ ਲੈ ਕੇ ਤੇ ਇਕ ਵੀਡੀਓ ਵਾਇਰਲ ਕਰਕੇ ਜੋ ਉਨ੍ਹਾਂ ਦੇ ਸਾਫ਼ ਦਾਮਨ ਉਪਰ ਚਿੱਕੜ ਉਛਾਲਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਉਹ ਸਿੱਧੇ ਤੌਰ ‘ਤੇ ਇਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਇਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹਨ। ਇਸ ਲਈ ਉਨ੍ਹਾਂ ਵੱਲੋਂ ਜ਼ਿਲਾ ਪੁਲਸ ਮੁਖੀ ਸੰਗਰੂਰ ਨੂੰ ਵਿਸ਼ੇਸ਼ ਹਦਾਇਤ ਕੀਤੀ ਹੈ ਕਿ ਇਸ ਵਾਇਰਲ ਵੀਡੀਓ ਦੀ ਪੂਰੀ ਗੰਭੀਰਤਾਂ ਨਾਲ ਜਾਂਚ ਕਰਕੇ ਇਸ ’ਚ ਪੈਸਿਆਂ ਦਾ ਲੈਣ ਦੇਣ ਕਰਨ ਵਾਲੇ ਤੇ ਵੀਡੀਓ ਬਣਾਉਣ ਵਾਲੇ ਸਾਰੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਕਿਉਂਕਿ ਰਿਸ਼ਵਤ ਦੇਣ ਵਾਲਾ ਤੇ ਰਿਸ਼ਵਤ ਲੈਣ ਵਾਲਾ ਦੋਨੋਂ ਹੀ ਅਪਰਾਧੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਵੀ ਹਦਾਇਤ ਕੀਤੀ ਹੈ ਕਿ ਇਨ੍ਹਾਂ ਵਿਅਕਤੀਆਂ ਕੋਲ ਐਨੀ ਵੱਡੀ ਮਾਤਰਾਂ ’ਚ ਨਗਦੀ ਕਿਥੋਂ ਆਈ ਇਸ ਦੀ ਵੀ ਜਾਂਚ ਕੀਤੀ ਜਾਵੇ।
ਹਲਕਾ ਵਿਧਾਇਕ ਨੇ ਕਿਹਾ ਕਿ ਟਰੱਕ ਯੂਨੀਅਨ ਦੀ ਚੋਣ ’ਚ ਉਸ ਉਪਰ ਪੈਸਿਆ ਦੇ ਲੈਣ ਦੇਣ ਦੇ ਦੋਸ਼ ਲਗਾਉਣ ਵਾਲੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦੇ ਉਚ ਆਗੂਆਂ ਨੂੰ ਪਹਿਲਾਂ ਸਾਰੀ ਸਥਿਤੀ ਤੋਂ ਪੂਰੀ ਤਰ੍ਹਾਂ ਜਾਣੂ ਹੋਣਾ ਚਾਹੀਦਾ ਸੀ ਕਿਉਂਕਿ ਚੋਣ ਪ੍ਰਕਿਰਿਆਂ ਦੌਰਾਨ ਟਰੱਕ ਯੂਨੀਅਨ ਵਿਖੇ ਨਾ ਹਲਕਾ ਵਿਧਾਇਕ ਖੁੱਦ ਮੌਜੂਦ ਸੀ ਤੇ ਨਾ ਹੀ ਉਥੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ। ਇਹ ਸਾਰੀ ਚੋਣ ਪ੍ਰਕਿਰਿਆਂ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਰਹਿ ਚੁੱਕੇ ਉਹ ਆਗੂਆਂ ਜੋ ਕਿ ਮੌਜੂਦਾਂ ਸਮੇਂ ’ਚ ਭਾਜਪਾ ਤੇ ਕਾਂਗਰਸ ਦੇ ਉੱਚ ਅਹੁਦਿਆਂ ਉਪਰ ਸਥਾਪਿਤ ਹਨ ਵੱਲੋਂ ਹੀ ਕਰਵਾਈ ਗਈ ਸੀ। ਇਸ ਲਈ ਇਸ ਸਾਰੇ ਘਟਨਾਕ੍ਰਮ ਲਈ ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੀ ਜ਼ਿੰਮੇਵਾਰ ਹਨ।
ਹਲਕਾ ਵਿਧਾਇਕ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਹੀ ਟਰੱਕ ਯੂਨੀਅਨਾਂ ਭੰਗ ਕੀਤੀਆਂ ਗਈਆਂ ਸਨ ਤੇ ਹੁਣ ਟਰੱਕ ਅਪ੍ਰੇਟਰਾਂ ਵੱਲੋਂ ਐਸੋਸੀਏਸ਼ਨਾਂ ਬਣਾ ਕੇ ਆਪਣਾ ਕਾਰੋਬਾਰ ਕੀਤਾ ਜਾ ਰਿਹਾ ਹੈ ਤੇ ਇਸ ਕਾਰੋਬਾਰ ਨਾਲ ਹਜਾਰਾਂ ਗਰੀਬ ਪਰਿਵਾਰਾਂ ਦੇ ਘਰ ਦਾ ਗੁਜਾਰਾ ਚਲਦਾ ਹੈ। ਜਿਸ ਨੂੰ ਧਿਆਨ ’ਚ ਰੱਖਦੇ ਹੋਏ ਆਪ ਸਰਕਾਰ ਵੱਲੋਂ ਹਰ ਟਰੱਕ ਅਪ੍ਰੇਟਰ ਦੀ ਪੂਰੀ ਮੱਦਦ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - Birth Certificates ਨੂੰ ਲੈ ਕੇ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
ਜ਼ਿਕਰਯੋਗ ਹੈ ਕਿ ਬੀਤੇ ਕੱਲ ਟਰੱਕ ਯੂਨੀਅਨ ਦੇ ਪ੍ਰਧਾਨ ਦੀ ਚੋਣ ਦੌਰਾਨ ਇਕ ਅਪ੍ਰੇਟਰ ਵੱਲੋਂ ਜ਼ਹਿਰੀਲੀ ਦਵਾਈ ਪੀਕੇ ਆਤਮ ਹੱਤਿਆ ਦੀ ਕੋਸ਼ਿਸ਼ ਕੀਤੀ ਗਈ ਸੀ ਤੇ ਉਸ ਤੋਂ ਬਾਅਦ ਸ਼ੋਸ਼ਲ ਮੀਡੀਆਂ ਉਪਰ ਨੋਟਾਂ ਨਾਲ ਭਰੇ ਇਕ ਮਿਠਾਈ ਵਾਲੇ ਡੱਬੇ ਦੀ ਵੀਡੀਓ ਵਾਇਰਲ ਹੋਣ ਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਉਪਰ ਕਈ ਪ੍ਰਕਾਰ ਦੇ ਸਵਾਲ ਉਠਾਏ ਗਏ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
14 ਸਾਲਾ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ
NEXT STORY