ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ)— ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿਲ ਨੇ ਇਥੇ ਆਪਣੇ ਚੋਣ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਰਿੰਦਰ ਸ਼ੇਰਗਿਲ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਸ੍ਰੀ ਆਨੰਦਪੁਰ ਸਾਹਿਬ ਅਤੇ ਭਗਵੰਤ ਮਾਨ ਦੀ ਸੀਟ ਸਮੇਤ ਘੱਟ ਤੋਂ ਘੱਟ 8 ਸੀਟਾਂ 'ਤੇ ਜਿੱਤ ਹਾਸਲ ਕਰੇਗੀ।
ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਮੰਨਦੇ ਹਨ ਕਿਉਂਕਿ ਉਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਚੋਣ ਲੜਨ ਦਾ ਮੌਕਾ ਮਿਲਿਆ ਹੈ।
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਨਵੀਂ ਪਾਰਟੀ ਸੀ ਤਾਂ ਪਾਰਟੀ ਕੋਲ ਕੁਝ ਦਿਖਾਉਣ ਲਈ ਕੁਝ ਨਹੀਂ ਸੀ ਪਰ ਹੁਣ ਆਮ ਆਦਮੀ ਪਾਰਟੀ ਵੱਲੋਂ ਬਹੁਤ ਕੁਝ ਕੀਤਾ ਗਿਆ ਹੈ, ਜਿਸ ਨੇ ਦਿੱਲੀ 'ਚ ਕੰਮ ਕੀਤਾ ਹੈ। ਉਨ੍ਹ੍ਹਾਂ ਨੇ ਕਿਹਾ ਕਿ ਆਪਣੇ ਮਾਡਲ ਲੈ ਕੇ ਪਾਰਟੀ ਲੋਕਾਂ ਦੇ ਸਾਹਮਣੇ ਜਾਵੇਗੀ, ਕਿਉਂਕਿ ਦਿੱਲੀ 'ਚ ਆਮ ਆਦਮੀ ਪਾਰਟੀ ਨੇ ਇਕ ਬੋਧੀ ਵਿਕਾਸ ਕੀਤਾ ਹੈ। ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦੋਵੇਂ ਲੋਕ ਆਪਣੇ ਪਿੰਡ ਦੇ ਸਰਪੰਚ ਨੂੰ ਜਿਤਾ ਨਹੀਂ ਸਕੇ ਅਤੇ ਹੁਣ ਉਹ ਪੰਜਾਬ ਨੂੰ ਚਲਾਉਣ ਬਾਰੇ ਗੱਲ ਕਰ ਰਹੇ ਹਨ।
ਸਿੱਖਾਂ ਨਾਲ ਵਾਰ-ਵਾਰ ਧ੍ਰੋਹ ਕਮਾ ਰਹੀ ਕਾਂਗਰਸ : ਬਾਦਲ
NEXT STORY