ਜਲੰਧਰ (ਧਵਨ) - ਨਾਰਵੇ ਪੰਜਾਬ ਨੂੰ ਖੇਤੀ ਦੇ ਖੇਤਰ ਵਿਚ ਸਵੈ-ਨਿਰਭਰ ਬਣਾਉਣ ਲਈ ਤਕਨੀਕੀ ਸਹਾਇਤਾ ਮੁਹੱਈਆ ਕਰਵਾਉਣ ਲਈ ਤਿਆਰ ਹੋ ਗਿਆ ਹੈ ਤੇ ਉਸਨੇ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਪੂੰਜੀ ਨਿਵੇਸ਼ ਨੂੰ ਲੈ ਕੇ ਦਿਲਚਸਪੀ ਵਿਖਾਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਾਰਵੇ ਦੇ ਭਾਰਤ ਵਿਚ ਹਾਈ ਕਮਿਸ਼ਨਰ ਰੈਗਨਰ ਕਾਮਨਵੈਗ ਨਾਲ ਮੁਲਾਕਾਤ ਕੀਤੀ, ਜਿਸ ਵਿਚਦੋਵਾਂ ਦੇਸ਼ਾਂ ਦੇ ਸਬੰਧਾਂ ਵਿਚ ਮਜ਼ਬੂਤੀ ਲਿਆਉਣ ਦੇ ਵਿਸ਼ੇ 'ਤੇ ਚਰਚਾ ਕੀਤੀ ਗਈ। ਸਰਕਾਰੀ ਹਲਕਿਆਂ ਨੇ ਦੱਸਿਆ ਕਿ ਬੈਠਕ ਦੌਰਾਨ ਨਾਰਵੇ ਹਾਈ ਕਮਿਸ਼ਨ ਦੀ ਸੈਕਿੰਡ ਸੈਕਰੇਟਰੀ ਰੋਲੈਂਡ ਡ੍ਰੈਗਟ ਤੇ ਸਲਾਹਕਾਰ ਉਨਦਿਸ ਵੀ ਸਿੰਘ ਵੀ ਮੌਜੂਦ ਸਨ। ਇਸ ਵਿਚ ਨਾਰਵੇ ਨੇ ਪੰਜਾਬ ਵਿਚ ਫੂਡ ਪ੍ਰੋਸੈਸਿੰਗ ,ਨਵਿਆਉਣਯੋਗ ਊਰਜਾ, ਤੇਲ ਤੇ ਗੈਸ ਖੇਤਰਾਂ ਵਿਚ ਦਿਲਚਸਪੀ ਦਿਖਾਈ। ਨਾਰਵੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਵਲੋਂ ਉਦਯੋਗਿਕ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਲਾਭ ਲੈਣਾ ਚਾਹੁੰਦਾ ਹੈ।
ਸਰਕਾਰੀ ਹਲਕਿਆਂ ਨੇ ਦੱਸਿਆ ਕਿ ਕੈਪਟਨ ਨੇ ਨਾਰਵੇ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਨਿਵੇਸ਼ ਪੱਖੋਂ ਸਭ ਤੋਂ ਢੁਕਵਾਂ ਸੂਬਾ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਕਦਮ ਚੁੱਕੇ ਹਨ। ਪੰਜਾਬ ਤੇ ਨਾਰਵੇ ਮਿਲ ਕੇ ਵੱਖ-ਵੱਖ ਖੇਤਰਾਂ 'ਚ ਅੱਗੇ ਵੱਧ ਸਕਦੇ ਹਨ, ਿਜਸ ਨਾਲ ਦੋਵਾਂ ਦੇਸ਼ਾਂ ਨੂੰ ਲਾਭ ਹੋਵੇਗਾ। ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਨੂੰ ਵੇਖਦਿਆਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਦੀ ਸੰਭਾਲ ਲਈ ਕਈ ਕਦਮ ਚੁੱਕੇ ਗਏ ਹਨ। ਨਾਰਵੇ ਦੇ ਹਾਈ ਕਮਿਸ਼ਨਰ ਨੇ ਕਿਹਾ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕਰਕੇ ਆਏ ਹਨ,ਜਿਥੇ ਉਨ੍ਹਾਂ ਖੇਤੀ ਮਾਹਿਰਾਂ ਨਾਲ ਚਰਚਾ ਕੀਤੀ। ਉਹ ਪੰਜਾਬ ਵਿਚ ਸਰਕਾਰ ਵਲੋਂ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਮੁਆਫ ਕਰਨ ਲਈ ਚਲਾਈ ਗਈ ਯੋਜਨਾ ਤੋਂ ਕਾਫੀ ਪ੍ਰਭਾਵਿਤ ਹੋਏ ਹਨ।ਉਨ੍ਹਾਂ ਕਿਹਾ ਕਿ ਨਾਰਵੇ ਫੂਡ ਪ੍ਰੋਸੈਸਿੰਗ ਖੇਤਰ ਵਿਚ ਵੀ ਪੂੰਜੀ ਨਿਵੇਸ਼ ਕਰੇਗਾ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਚੀਫ ਸਕੱਤਰ ਤੇਜਵੀਰ ਸਿੰਘ, ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ ਵਿਸ਼ਵਜੀਤ ਖੰਨਾ ਵੀ ਮੌਜੂਦ ਸਨ।
ਤਰੱਕੀ ਪ੍ਰਾਪਤ ਪ੍ਰਿੰਸੀਪਲਾਂ ਦੀ ਸੂਚੀ ਜਾਰੀ, ਲੈਕਚਰਾਰ ਵਰਗ ਖੁਸ਼
NEXT STORY