ਜਲੰਧਰ- ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਕਿ ਦੇਸ਼ ਵਾਸੀ ਕਿਸੇ ਵੀ ਕੀਮਤ ’ਤੇ ਤਿਰੰਗੇ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਅੱਤਵਾਦ ਦੌਰਾਨ ਪਿੰਡ ਖਾਲੀ ਹੋ ਰਹੇ ਸਨ ਅਤੇ ਲੋਕ ਸੁਰੱਖਿਅਤ ਥਾਵਾਂ ’ਤੇ ਪਲਾਇਨ ਕਰ ਰਹੇ ਸਨ। ਲੱਗਦਾ ਸੀ ਕਿ ਪੰਜਾਬ ਖਾਲਿਸਤਾਨ ਬਣ ਜਾਵੇਗਾ ਪਰ ਉਸ ਸਮੇਂ ਲੋਕ ਪੰਜਾਬ ਕੇਸਰੀ ਗਰੁੱਪ ਤੋਂ ਪ੍ਰੇਰਨਾ ਲੈ ਕੇ ਅੱਤਵਾਦ ਵਿਰੁੱਧ ਡਟ ਗਏ। ਬਿੱਟਾ ਐਤਵਾਰ ਨੂੰ ਪੰਜਾਬ ਕੇਸਰੀ ਗਰੁੱਪ ਵੱਲੋਂ ਕਰਵਾਏ 118ਵੇਂ ਸ਼ਹੀਦ ਪਰਿਵਾਰ ਫੰਡ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਬਿੱਟਾ ਨੇ ਕਿਹਾ ਕਿ ਪੰਜਾਬ ’ਚ ਸ਼ਾਂਤੀ ਸਥਾਪਿਤ ਕਰਨ ’ਚ ਕਾਂਗਰਸ, ਭਾਜਪਾ ਅਤੇ ਕਮਿਊਨਿਸਟ ਪਾਰਟੀਆਂ ਨੇ ਆਪਣਾ ਯੋਗਦਾਨ ਪਾਇਆ ਹੈ। 38,000 ਲੋਕ ਸ਼ਹੀਦ ਹੋ ਏ ਸਨ। ਉਸ ਸਮੇਂ ਕੋਈ ਵੀ ਸੱਤਾ ਦਾ ਲਾਲਚੀ ਨਹੀਂ ਸੀ ਸਗੋਂ ਪੰਜਾਬ ਵਿਚ ਸ਼ਾਂਤੀ ਲਈ ਲੜ ਰਹੇ ਸਨ।
ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਭਾਰਤੀ ਤਿਰੰਗੇ ਦਾ ਅਪਮਾਨ ਹੁੰਦਾ ਹੈ। ਕੈਨੇਡਾ ਵਰਗੇ ਦੇਸ਼ਾਂ ਵਿਚ ਤਿਰੰਗੇ ਨੂੰ ਫੁੱਟਬਾਲ ਬਣਾ ਕੇ ਕੁਚਲਿਆ ਜਾਂਦਾ ਹੈ। ਇਸੇ ਤਰ੍ਹਾਂ ਦੇਸ਼ ਦੀਆਂ ਕੁਝ ਵਿਰੋਧੀ ਸ਼ਕਤੀਆਂ ਤਿਰੰਗੇ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤੱਤਾਂ ਨੂੰ ਚੰਗੀ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਵਿਚ ਨਾ ਤਾਂ ਖਾਲਿਸਤਾਨ ਬਣਿਆ ਹੈ ਅਤੇ ਨਾ ਹੀ ਬਣੇਗਾ। ਉਨ੍ਹਾਂ ਕਿਹਾ ਕਿ ਤਿਰੰਗਾ ਕਈ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਬਣਿਆ ਹੈ ਅਤੇ ਇਸ ਤਿਰੰਗੇ ਦੀ ਰਾਖੀ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ।
ਇਹ ਵੀ ਪੜ੍ਹੋ- ਸ਼ਹੀਦਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਕਰ ਰਿਹਾ ਚੋਪੜਾ ਪਰਿਵਾਰ: ਕੁਲਦੀਪ ਸਿੰਘ ਧਾਲੀਵਾਲ
ਬਿੱਟਾ ਨੇ ਕਿਹਾ ਕਿ ਤਿਰੰਗੇ ਦਾ ਅਪਮਾਨ ਰੋਕਣ ਲਈ ਸਾਰੇ ਸਿਆਸੀ ਆਗੂਆਂ ਨੂੰ ਇਕ ਮੰਚ ’ਤੇ ਆ ਕੇ ਇਹ ਪ੍ਰਣ ਲੈਣਾ ਪਵੇਗਾ ਕਿ ਰਾਸ਼ਟਰ ਸਭ ਤੋਂ ਪਹਿਲਾਂ ਹੈ। ਖਾਲਿਸਤਾਨ ਦੀ ਚਰਚਾ ਕਰਨ ਵਾਲਿਆਂ ’ਤੇ ਵਰ੍ਹਦਿਆਂ ਬਿੱਟਾ ਨੇ ਕਿਹਾ ਕਿ ਵਿਦੇਸ਼ਾਂ ’ਚ ਬੈਠ ਕੇ ਖਾਲਿਸਤਾਨ ਦੀ ਗੱਲ ਕਰਨੀ ਸੌਖੀ ਹੈ ਪਰ ਜੇਕਰ ਅਜਿਹੇ ਅਨਸਰਾਂ ’ਚ ਹਿੰਮਤ ਹੈ ਤਾਂ ਉਹ ਪੰਜਾਬ ਆ ਕੇ ਉਨ੍ਹਾਂ ਨਾਲ ਗੱਲ ਕਰਨ। ਬਿੱਟਾ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਅੱਤਵਾਦ ਵਿਰੁੱਧ ਆਪਣੀ ਮੁਹਿੰਮ ਚਲਾ ਰਹੇ ਹਨ ਅਤੇ ਉਨ੍ਹਾਂ ਨੇ ਕਦੇ ਵੀ ਆਪਣੀ ਜਾਨ ਦੀ ਪ੍ਰਵਾਹ ਨਹੀਂ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸ਼ਹੀਦਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਕਰ ਰਿਹਾ ਚੋਪੜਾ ਪਰਿਵਾਰ: ਕੁਲਦੀਪ ਸਿੰਘ ਧਾਲੀਵਾਲ
NEXT STORY