ਦੀਨਾਨਗਰ (ਬਿਊਰੋ) - ਪਠਾਨਕੋਟ ਨੈਸ਼ਨਲ ਹਾਈਵੇ ਦੇ ਘਰੋਟਾ ਬਾਈਪਾਸ ਨਜ਼ਦੀਕ ਇਕ ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਦੋ ਬੱਚੇ ਜ਼ਖਮੀ ਹੋ ਗਏ।ਮ੍ਰਿਤਕ ਦੀ ਪਹਿਚਾਣ ਸਰਬਜੀਤ ਪੁੱਤਰ ਮਹਿੰਗਾ ਰਾਮ ਵਾਸੀ ਢਾਕੀ ਜ਼ਿਲਾ ਪਠਾਨਕੋਟ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਉਸ ਸਮੇਂ ਵਾਪਰੀ ਜਦੋਂ ਸਰਬਜੀਤ ਦੀਨਾਨਗਰ ਆਪਣੇ ਪਰਿਵਾਰ ਨਾਲ ਸਹੁਰਿਆ ਘਰ ਤੋਂ ਵਾਪਸ ਆਪਣੇ ਘਰ ਢਾਕੀ ਜ਼ਿਲਾ ਪਠਾਨਕੋਟ ਵਾਪਸ ਜਾ ਰਿਹਾ ਸੀ, ਜਦੋਂ ਉਹ ਘਰੋਟਾ ਬਾਈਪਾਸ ਤੋਂ ਪਠਾਨਕੋਟ ਰੋਡ 'ਤੇ ਚੜੇ ਤਾਂ ਪਿੱਛੋਂ ਤੇਜ਼ ਰਫਤਾਰ ਆ ਰਹੀ ਸਵਿਫਟ ਕਾਰ ਨੇ ਉਨ੍ਹਾਂ ਨੂੰ ਆਪਣੀ ਚਪੇਟ 'ਚ ਲੈ ਲਿਆ ਜਿਸ ਕਾਰਨ ਪਤੀ ਪਤਨੀ ਦੀ ਮੌਕੇ ਤੇ ਮੌਤ ਹੋ ਗਈ। ਉਨ੍ਹਾਂ ਦਾ ਇਕ 8 ਸਾਲ ਦਾ ਬੇਟਾ ਅਤੇ 2 ਸਾਲ ਦੀ ਬੇਟੀ ਗੰਭੀਰ ਜ਼ਖਮੀ ਹੋ ਗਏ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ. ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਸੂਚਨਾ ਮਿਲਣ ਤੇ ਪੁਲਸ ਵਲੋਂ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ 'ਚ ਲੈ ਲਿਆ ਹੈ ਅਤੇ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਗੁਰਦਾਸਪੁਰ ਸੀਟ ਦੀ ਜਿੱਤ ਖੁਸ਼ੀ 'ਚ ਕਾਂਗਰਸੀਆਂ ਨੇ ਲੱਡੂ ਵੰਡੇ
NEXT STORY